ਨਵੀਂ ਦਿੱਲੀ, ਬਿਜ਼ਨੈੱਸ ਡੈਸਕ : ਆਮ ਬਜਟ ਪੇਸ਼ ਹੋਣ 'ਚ ਕੁਝ ਹੀ ਘੰਟੇ ਬਚੇ ਹਨ ਅਤੇ ਇਸ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਜਾਰੀ ਕਰ ਦਿੱਤੀਆਂ ਹਨ। ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੀਮਤਾਂ ਉਹੀ ਰਹਿਣਗੀਆਂ।
ਤਾਜ਼ਾ ਅੰਕੜਿਆਂ ਮੁਤਾਬਕ ਕੱਚੇ ਤੇਲ ਦੀ ਕੀਮਤ ਇਕ ਵਾਰ ਫਿਰ 85 ਡਾਲਰ ਤੋਂ ਹੇਠਾਂ ਆ ਗਈ ਹੈ। ਬੈਂਚਮਾਰਕ ਬ੍ਰੈਂਟ ਕਰੂਡ ਦੀ ਕੀਮਤ ਲਗਭਗ $84.49 ਪ੍ਰਤੀ ਬੈਰਲ ਹੈ ਅਤੇ ਡਬਲਯੂਟੀਆਈ ਕਰੂਡ ਲਗਭਗ $79.22 ਪ੍ਰਤੀ ਬੈਰਲ ਹੈ। ਤੁਹਾਨੂੰ ਦੱਸ ਦਈਏ ਕਿ ਹਾਲ ਹੀ 'ਚ ਕੱਚੇ ਤੇਲ 'ਚ ਤੇਜ਼ੀ ਆਈ ਸੀ ਅਤੇ ਇਹ 88 ਡਾਲਰ ਦੇ ਕਰੀਬ ਪਹੁੰਚ ਗਿਆ ਸੀ।
ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ
ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ
ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ
ਐਲਪੀਜੀ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ
ਆਮ ਤੌਰ 'ਤੇ ਹਰ ਮਹੀਨੇ ਦੀ ਸ਼ੁਰੂਆਤ 'ਚ ਸਰਕਾਰ ਵੱਲੋਂ ਐੱਲ.ਪੀ.ਜੀ. ਦੀਆਂ ਕੀਮਤਾਂ 'ਚ ਬਦਲਾਅ ਕੀਤਾ ਜਾਂਦਾ ਹੈ ਪਰ ਇਸ ਵਾਰ ਐੱਲ.ਪੀ.ਜੀ. ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਦਿੱਲੀ ਵਿੱਚ 1053 ਰੁਪਏ, ਕੋਲਕਾਤਾ ਵਿੱਚ 1079 ਰੁਪਏ, ਮੁੰਬਈ ਵਿੱਚ 1052.50 ਰੁਪਏ ਅਤੇ ਚੇਨਈ ਵਿੱਚ 1068.50 ਰੁਪਏ ਹੈ।