ਨਵੀਂ ਦਿੱਲੀ, ਜੇ.ਐੱਨ.ਐੱਨ. : Alia Bhatt Pregnancy : ਆਲੀਆ ਭੱਟ ਜਲਦੀ ਹੀ ਮਾਂ ਬਣਨ ਵਾਲੀ ਹੈ। ਇਸ ਗੱਲ ਦਾ ਐਲਾਨ ਕਰਦੇ ਹੋਏ ਉਸ ਨੇ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਅਲਟਰਾਸਾਊਂਡ ਕਰਵਾ ਰਹੀ ਹੈ ਅਤੇ ਰਣਬੀਰ ਕੋਲ ਬੈਠੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, "ਸਾਡਾ ਬੇਬੀ..... ਜਲਦ ਆ ਰਿਹਾ ਹੈ।"
ਇਸ ਤਸਵੀਰ 'ਚ ਆਲੀਆ ਭੱਟ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਸ਼ੇਰਾਂ ਦਾ ਇੱਕ ਪਰਿਵਾਰ ਦਿਖਾਈ ਦੇ ਰਿਹਾ ਹੈ। ਜਿਸ ਵਿੱਚ ਇੱਕ ਸ਼ੇਰਨੀ ਸ਼ੇਰ ਨੂੰ ਪਿਆਰ ਨਾਲ ਸਹਿਲਾ ਰਹੀ ਹੈ, ਉਹਨਾਂ ਦੇ ਨਾਲ ਇੱਕ ਛੋਟਾ ਬੱਚਾ ਵੀ ਦੇਖਿਆ ਜਾ ਸਕਦਾ ਹੈ।
ਆਲੀਆ-ਰਣਬੀਰ 14 ਅਪ੍ਰੈਲ ਨੂੰ ਵਿਆਹ ਦੇ ਬੰਧਨ 'ਚ ਬੱਝੇ ਹਨ। ਵਿਆਹ ਦੇ ਦੋ ਮਹੀਨੇ ਬਾਅਦ ਉਸ ਨੇ ਗਰਭ ਅਵਸਥਾ ਦਾ ਐਲਾਨ ਕੀਤਾ, ਜਿਸ ਤੋਂ ਪ੍ਰਸ਼ੰਸਕ ਕਾਫੀ ਹੈਰਾਨ ਹਨ। ਪੋਸਟ 'ਤੇ ਲੋਕ ਸਵਾਲ ਪੁੱਛ ਰਹੇ ਹਨ ਕਿ ਕੀ ਇਹੀ ਕਾਰਨ ਸੀ ਕਿ ਉਨ੍ਹਾਂ ਨੇ ਜਲਦਬਾਜ਼ੀ 'ਚ ਵਿਆਹ ਕਰਵਾ ਲਿਆ। ਹਾਲਾਂਕਿ ਆਲੀਆ ਨੂੰ ਕਿੰਨੇ ਮਹੀਨੇ ਹੋਏ ਹਨ, ਇਸ ਦਾ ਖੁਲਾਸਾ ਨਹੀਂ ਹੋਇਆ ਹੈ। ਆਲੀਆ ਭੱਟ ਜਿੱਥੇ ਵਿਦੇਸ਼ 'ਚ ਸ਼ੂਟਿੰਗ ਕਰ ਰਹੀ ਹੈ, ਉੱਥੇ ਹੀ ਰਣਬੀਰ ਆਪਣੀ ਆਉਣ ਵਾਲੀ ਫਿਲਮ 'ਸ਼ਮਸ਼ੇਰਾ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ।
ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਫਿਲਮ 'ਬ੍ਰਹਮਾਸਤਰ' 'ਚ ਇਕੱਠੇ ਨਜ਼ਰ ਆਉਣ ਵਾਲੇ ਹਨ। ਇਸ ਤੋਂ ਪਹਿਲਾਂ ਉਸ ਦੇ ਮਾਂ ਬਣਨ ਦੀ ਖਬਰ ਨੇ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦੀ ਦਿਲਚਸਪੀ ਵਧਾ ਦਿੱਤੀ ਹੈ। ਲਵ ਰੰਜਨ ਦੀ 'ਬ੍ਰਹਮਾਸਤਰ' 9 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ। ਕੁੱਲ ਮਿਲਾ ਕੇ ਰਣਬੀਰ ਕਪੂਰ ਲਈ ਇਹ ਸਾਲ ਬਹੁਤ ਖਾਸ ਹੋਣ ਵਾਲਾ ਹੈ। ਇਸ ਸਾਲ ਉਨ੍ਹਾਂ ਦਾ ਵਿਆਹ ਹੋਇਆ, ਲੰਬੇ ਸਮੇਂ ਬਾਅਦ ਉਨ੍ਹਾਂ ਦੀਆਂ ਦੋ ਫਿਲਮਾਂ ਰਿਲੀਜ਼ ਲਈ ਤਿਆਰ ਹਨ ਅਤੇ ਹੁਣ ਪਿਤਾ ਬਣਨ ਦੀ ਖਬਰ ਸਿਖਰ 'ਤੇ ਹੈ। ਇਸ ਖਬਰ 'ਤੇ ਨੀਤੂ ਕਪੂਰ ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।