ਨਵੀਂ ਦਿੱਲੀ, ਆਨਲਾਈਨ ਡੈਸਕ : ਦਿੱਲੀ-ਐੱਨਸੀਆਰ ਦੇ ਦੇ ਮੌਸਮ ’ਚ ਵੀਰਵਾਰ ਨੂੰ ਵੱਡਾ ਬਦਲਾਅ ਵੇਖਣ ਨੂੰ ਮਿਲਿਆ। ਸਵੇਰ ਦੀ ਸ਼ੁਰੂਆਤ ਧੁੰਦ ਨਾਲ ਹੋਈ। ਦਿਨੇ ਕੁਝ ਸਮੇਂ ਲਈ ਹਲਕੀ ਧੁੱਪ ਨਿਕਲੀ ਪਰ ਉਸ ਤੋਂ ਬਾਅਦ ਫਿਰ ਮੌਸਮ ਬਦਲ ਗਿਆ। ਇਸ ਤੋਂ ਪਹਿਲਾਂ ਮੌਸਮ ਵਿਭਾਗ ਵੱਲੋਂ ਇਹ ਦੱਸਿਆ ਗਿਆ ਸੀ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮੌਸਮ ਕਿਸ ਤਰ੍ਹਾਂ ਦਾ ਰਹੇਗਾ। ਵਿਭਾਗ ਵੱਲੋਂ ਪਹਿਲਾਂ ਹੀ ਇਹ ਚਿਤਾਵਨੀ ਦਿੱਤੀ ਗਈ ਸੀ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਦਿੱਲੀ-ਐੱਨਸੀਆਰ ’ਚ ਸੰਘਣੀ ਧੁੰਦ ਵੇਖਣ ਨੂੰ ਮਿਲੇਗੀ। ਇਸ ਦੇ ਨਾਲ ਠੰਢ ’ਚ ਵਾਧਾ ਹੋਵੇਗਾ। ਸ਼ੀਤ ਲਹਿਰ ਚੱਲੇਗੀ ਅਤੇ ਹੋਰ ਦੋ ਤੋਂ ਤਿੰਨ ਤਕ ਇਸ ਦਾ ਅਸਰ ਵੇਖਣ ਨੂੰ ਮਿਲੇਗਾ।
ਭਾਰਤੀ ਮੌਸਮ ਵਿਭਾਗ ਦੇ ਵਿਗਿਆਨੀ ਅਸੀਮ ਕੁਮਾਰ ਮਿਤਰਾ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦਿੱਲੀ-ਐੱਨਸੀਆਰ ’ਚ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਸੰਘਣੀ ਧੁੰਦ ਛਾਈ ਰਹੇਗੀ। ਉਨ੍ਹਾਂ ਦੱਸਿਆ ਸੀ ਕਿ 12 ਤੋਂ ਲੈ ਕੇ 15 ਜਨਵਰੀ ਤਕ ਸੰਘਣੀ ਧੁੰਦ ਵੇਖਣ ਨੂੰ ਮਿਲੇਗੀ। ਇਸ ਤੋਂ ਇਲਾਵਾ ਦਿੱਲੀ ਨਾਲ ਲਗਦੇ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਪੰਜਾਬ ’ਚ ਵੀ ਸੰਘਣੀ ਧੁੰਦ ਦਿਸੇਗੀ। ਇਸ ਦੌਰਾਨ ਠੰਢੀਆਂ ਹਵਾਵਾਂ ਵੀ ਚੱਲਣਗੀਆਂ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਸੰਭਾਵਿਤ ਗਤੀਵਿਧੀ
ਸਕਾਈਮੈਟ ਵੈਦਰ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਓਡਿਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਹਲਕੀ ਤੋਂ ਮੱਧਮ ਬਾਰਸ਼ ਦੇ ਨਾਲ ਇਕ-ਦੋ ਥਾਵਾਂ ’ਤੇ ਭਾਰੀ ਬਾਰਸ਼ ਹੋ ਸਕਦੀ ਹੈ। ਹਾਲਾਂਕਿ ਦਿੱਲੀ-ਐੱਨਸੀਆਰ ਦੇ ਇਲਾਕੇ ’ਚ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਧੁੰਦ ਰਹੇਗੀ। ਦੇਸ਼ ਦੇ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਤੇਲੰਗਾਨਾ ਦੇ ਨਾਗਾਲੈਂਡ ਹਿੱਸਿਆਂ, ਦੱਖਣੀ ਛੱਤੀਸਗੜ੍ਹ, ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਜੰਮੂ-ਕਸ਼ਮੀਰ, ਗਿਲਗਿਤ-ਬਾਲਿਟਸਤਾਨ ਅਤੇ ਮੁਜ਼ੱਫ਼ਰਾਬਾਦ ਦੇ ਵੱਖ-ਵੱਖ ਹਿੱਸਿਆਂ ’ਚ ਹਲਕੀ ਬਾਰਸ਼ ਸੰਭਵ ਹੈ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ’ਚ ਸੰਘਣੀ ਧੁੰਦ ਛਾ ਸਕਦੀ ਹੈ।