ਨਵੀਂ ਦਿੱਲੀ, ਏਜੰਸੀ। ਦੇਸ਼ 'ਚ 12-14 ਸਾਲ ਦੇ ਬੱਚਿਆਂ ਦੇ ਟੀਕਾਕਰਨ 'ਤੇ ਕੇਂਦਰੀ ਸਿਹਤ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਇਸ 'ਤੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸ ਸਮੇਂ ਭਾਰਤ ਵਿੱਚ 15-17 ਸਾਲ ਦੇ ਬੱਚਿਆਂ ਦਾ ਟੀਕਾਕਰਨ ਚੱਲ ਰਿਹਾ ਹੈ। ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ 2 ਲੱਖ 58 ਹਜ਼ਾਰ 89 ਨਵੇਂ ਕੋਰੋਨਾ ਸੰਕਰਮਿਤ ਪਾਏ ਗਏ ਹਨ।
#COVID19 | No decision yet by the union health ministry on vaccination for children of age group 12-14 years: Official sources pic.twitter.com/gUUmIEWSIp
— ANI (@ANI) January 18, 2022
ਹੁਣ ਤਕ 15-17 ਸਾਲ ਦੇ 45 ਫੀਸਦੀ ਬੱਚਿਆਂ ਨੂੰ ਲੱਗੀ ਪਹਿਲੀ ਡੋਜ਼
ਦੇਸ਼ ਵਿਚ ਹੁਣ ਤਕ 15-17 ਸਾਲ ਦੀ ਉਮਰ ਦੇ 3.31 ਕਰੋੜ ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ। ਇਸ ਦਾ ਮਤਲਬ ਹੈ ਕਿ ਸਿਰਫ਼ 13 ਦਿਨਾਂ ਵਿੱਚ 45 ਪ੍ਰਤੀਸ਼ਤ ਬੱਚਿਆਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ। 15-17 ਸਾਲ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ 3 ਜਨਵਰੀ 2022 ਤੋਂ ਸ਼ੁਰੂ ਹੋਈ ਸੀ। ਉਨ੍ਹਾਂ ਨੂੰ ਕੋਵੈਕਸੀਨ ਲਗਾਇਆ ਜਾ ਰਿਹਾ ਹੈ।
ਦੇਸ਼ ਵਿਚ ਹੁਣ ਤਕ 157 ਕਰੋੜ ਤੋਂ ਜ਼ਿਆਦਾ ਨੂੰ ਦਿੱਤੀ ਜਾ ਚੁੱਕੀ ਹੈ ਵੈਕਸੀਨ ਡੋਜ਼
ਦੇਸ਼ ਵਿਚ ਹੁਣ ਤਕ 157 ਕਰੋੜ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੀ ਮੁਕੰਮਲ ਡੋਜ਼ ਦਿੱਤੀ ਜਾ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 39 ਲੱਖ ਤੋਂ ਵੱਧ ਨਵੇਂ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਦੇ 76 ਫੀਸਦੀ ਲੋਕਾਂ ਨੂੰ ਦੂਜੀ ਡੋਜ਼ ਵੀ ਦਿੱਤੀ ਜਾ ਚੁੱਕੀ ਹੈ।