ਨਵੀਂ ਦਿੱਲੀ,ਆਈਏਐੱਨਐੱਲ : ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਪਹਾੜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਇਸ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਸੋਮਵਾਰ ਨੂੰ ਤਾਮਿਲਨਾਡੂ ਦੇ ਤੱਟਵਰਤੀ ਖੇਤਰਾਂ ਵਿੱਚ ਬੁੱਧਵਾਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਚੇਨਈ ਅਤੇ ਇਸ ਦੇ ਆਸ-ਪਾਸ ਦੇ ਜ਼ਿਲ੍ਹਿਆਂਂ ਵਿੱਚ ਸੋਮਵਾਰ ਨੂੰ ਦਰਮਿਆਨੀ ਤੋਂਂਭਾਰੀ ਬਾਰਸ਼ ਦਰਜ ਕੀਤੀ ਗਈ ਹੈ।ਆਈਐੱਮਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਤਿਰੂਵੱਲੁਰ ਜ਼ਿਲ੍ਹੇ ਵਿੱਚ ਇੱਕ ਜਾਂ ਦੋ ਥਾਵਾਂ ’ਤੇ ਵੀ ਭਾਰੀ ਮੀਂਹ ਪਵੇਗਾ।
ਸ਼ਹਿਰ ਦੇ ਕਈ ਹਿੱਸਿਆਂਂ ਵਿੱਚ ਮੀਂਹ ਤੋਂਂ ਬਾਅਦ, ਚੇਨਈ ਵਿੱਚ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਘੱਟੋ-ਘੱਟ ਤਾਪਮਾਨ 22.7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਦਰਜ ਕੀਤਾ ਗਿਆ ਹੈ, ਜੋ ਔਸਤ 29.3 ਡਿਗਰੀ ਸੈਲਸੀਅਸ ਨਾਲੋਂਂ ਬਹੁਤ ਘੱਟ ਹੈ। ਮੌਸਮ ਵਿਗਿਆਨ ਦੇ ਡਿਪਟੀ ਡਾਇਰੈਕਟਰ ਜਨਰਲ ਬਾਲਚੰਦਰਨ ਨੇ ਨੇ ਕਿਹਾ ਕਿ ਉੱਤਰੀ ਤੱਟੀ ਖੇਤਰ ਅਤੇ
ਪੁਡੂਚੇਰੀ ਵਿੱਚ ਕੁਝ ਥਾਵਾਂ ’ਤੇ ਦਰਮਿਆਨੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਕਈ ਇਲਾਕਿਆਂ ਵਿੱਚ ਮੰਗਲਵਾਰ ਨੂੰ ਵੀ ਦਰਮਿਆਨੀ ਬਾਰਿਸ਼ ਹੋਵੇਗੀ। ਬਿਆਨ ਵਿਚ ਕਿਹਾ ਗਿਆ ਹੈ ਕਿ ਹੇਠਲੇ ਪੱਧਰ ’ਤੇ ਤੇਜ਼ ਪੂਰਬੀ ਹਵਾਵਾਂ ਅਤੇ ਉਪਰਲੇ ਪੱਧਰ ’ਤੇ ਪੱਛਮੀ ਹਵਾਵਾਂ ਨੇ ਰਾਜ ਵਿਚ ਬਾਰਸ਼ ਸ਼ੁਰੂ ਕਰ ਦਿੱਤੀ ਹੈ।
ਇਨ੍ਹਾਂ ਰਾਜਾਂ ਵਿੱਚ ਮੀਂਹ ਪੈਣ ਦੀ ਹੈ ਸੰਭਾਵਨਾ
ਮੌਸਮ ਵਿਭਾਗ ਨੇ ਕਿਹਾ ਕਿ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ 17 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 4-5 ਦਿਨਾਂ ਦੌਰਾਨ ਰਾਇਲਸੀਮਾ, ਤਾਮਿਲਨਾਡੂ ਅਤੇ ਕੇਰਲ ਵਿੱਚ ਮੀਂਹ ਪੈ ਸਕਦਾ ਹੈ। ਆਈਐਮਡੀ ਨੇ ਓਡੀਸ਼ਾ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਕਈ ਖੇਤਰਾਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ।
ਇਨ੍ਹਾਂ ਰਾਜਾਂ ’ਚ ਸੰਘਣੀ ਧੁੰਦ ਦੇ ਨਾਲ ਕੜਾਕੇ ਦੀ ਪੈ ਸਕਦੀ ਹੈ ਠੰਢ
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆ ਵਿੱਚ ਕੜਾਕੇ ਦੀ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਰਾਤ ਅਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।