ਜਸਪਾਲ ਸਿੰਘ ਗਿੱਲ, ਮਜੀਠਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਹੱਲ ਕਰਵਾਉਣ ਵਾਸਤੇ ਜਥੇਬੰਦੀ ਦੀ ਜੋਨ ਮਜੀਠਾ ਇਕਾਈ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਅਤੇ ਕਿਰਪਾਲ ਸਿੰਘ ਕਲੇਰ ਦੀ ਅਗਵਾਈ ਵਿਚ ਪੁਲਿਸ ਥਾਣਾ ਮਜੀਠਾ ਵਿਖੇ ਪੱਕਾ ਮੋਰਚਾ ਲਗਾਇਆ ਗਿਆ। ਜਿਹੜਾ ਕਿ ਅੱਜ ਸਤਵੇਂ ਦਿਨ ਵਿੱਚ ਸ਼ਾਮਲ ਹੋ ਗਿਆ।
ਅੱਜ ਦੇ ਧਰਨੇ ਵਿੱਚ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਅਤੇ ਕਿਸਾਨ ਮਜ਼ਦੂਰ ਸ਼ਾਮਲ ਸਨ। ਅੱਜ ਦੇ ਇਕੱਠ ਵਿਚ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਪੰਧੇਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜਥੇਬੰਦੀ ਵੱਲੋਂ ਮੁੱਖ ਦਫਤਰਾਂ ਅਗੇ ਰੋਸ ਧਰਨਾ ਦੇ ਕੇ ਮੰਗਾਂ ਦੇ ਹੱਲ ਕਰਵਾਉਣ ਦੀ ਮੰਗ ਕੀਤੀ ਸੀ ਜਿਸ 'ਤੇ ਸਥਾਨਕ ਪ੍ਰਸ਼ਾਸ਼ਨ ਵੱਲੋਂ ਕੁਝ ਦਿਨਾਂ ਦਾ ਸਮਾਂ ਲੈਕੇ ਮੰਗਾਂ ਹੱਲ ਕਰਨ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਨੇ ਧਰਨਾ ਚੁੱਕ ਲਿਆ ਸੀ ਪਰ ਪ੍ਰਸ਼ਾਸ਼ਨ ਵੱਲੋਂ ਇਨਾਂ੍ਹ ਮੰਗਾਂ ਸਬੰਧੀ ਕੋਈ ਵੀ ਕਦਮ ਨਾ ਚੁੱਕੇ ਜਾਣ ਕਰਕੇ ਮਜਬੂਰਨ ਇਹ ਪੱਕਾ ਮੋਰਚਾ ਲਗਾਇਆ ਹੈ। ਪੰਧੇਰ ਨੇ ਬੀਤੇ ਦਿਨ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਕਰਨ ਅਤੇ ਕੇਂਦਰ ਸਰਕਾਰ ਵੱਲੋਂ ਮੂੰਗੀ ਦੀ ਫਸਲ ਦੀ ਘੱਟੋ ਘੱਟ ਖਰੀਦ ਮੁੱਲ ਤੇ ਖਰੀਦ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਇਸ ਦੇ ਨਾਲ ਹੀ ਉਨਾਂ੍ਹ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਪੱਧਰ ਤੇ ਟੈਕਸ ਘਟਾ ਕੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘੱਟ ਕੀਤੀ ਜਾਵੇ। ਪੰਧੇਰ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਿਢੱਲੀ ਕਾਰਗੁਜ਼ਾਰੀ ਦੀ ਗੱਲ ਕੀਤੀ ਜਿਸ ਕਾਰਣ ਜਥੇਬੰਦੀ ਨੂੰ ਪੱਕਾ ਮੋਰਚਾ ਲਗਾਉਣਾ ਪਿਆ। ਪੰਧੇਰ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਓਨੀ ਦੇਰ ਤੱਕ ਇਹ ਮੋਰਚਾ ਲੱਗਾ ਰਹੇਗਾ। ਉਨਾਂ੍ਹ ਕਿਹਾ ਕਿ ਜਥੇਬੰਦੀ ਵੱਲੋਂ ਇਸ ਮੋਰਚੇ ਸਬੰਧੀ ਸਾਰੀ ਜਾਣਕਾਰੀ ਲਿਖਤੀ ਤੌਰ 'ਤੇ ਸੂਬੇ ਦੇ ਸਿਵਲ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ ਪਰ ਹੁਣ ਤੱਕ ਕਿਸੇ ਵੀ ਅਧਿਕਾਰੀ ਵੱਲੋਂ ਹਾ ਪੱਖੀ ਹੁੰਗਾਰਾ ਨਹੀ ਦਿੰਤਾ ਗਿਅ। ਉਨਾਂ੍ਹ ਕਿਹਾ ਕਿ ਪ੍ਰਸ਼ਾਸ਼ਨ ਦੇ ਅਜਿਹੇ ਵਤੀਰੇ ਕਰਕੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ ਜਿਸ ਤੇ ਲੋਕਾਂ ਨੂੰ ਖੱਜਲ ਖੁਅਰੀ ਵਾਸਤੇ ਪੁਲਿਸ ਪ੍ਰਸ਼ਾਸ਼ਨ ਜਿੰਮੇਵਾਰ ਹੋਵੇਗਾ। ਇਸ ਮੌਕੇ ਸਰਵਨ ਸਿੰਘ ਪੰਧੇਰ ਨਾਲ ਲਖਬੀਰ ਸਿੰਘ ਕੱਥੂਨੰਗਲ, ਮੇਜਰ ਸਿੰਘ ਅਬਦਾਲ, ਮੇਜਰ ਸਿੰਘ ਅਬਦਾਲ, ਗੁਰਦੀਪ ਸਿੰਘ ਲਾਟੀ ਹਮਜਾ, ਸਵਰਨ ਸਿੰਘ ਕੋਟਲਾ ਗੁੱਜਰਾਂ, ਰਜਵੰਤ ਸਿੰਘ ਕੋਟਲਾ ਸੁਲਤਾਨ ਸਿੰਘ, ਕੁਲਵੰਤ ਸਿੰਘ ਸ਼ਹਜਾਦਾ, ਸੁਖਚੈਨ ਸਿੰਘ ਅਨੈਤਪੁਰਾ, ਹਰਪਾਲ ਸਿੰਘ ਪੰਧੇਰ, ਸੇਵਾ ਸਿੰਘ ਪੰਧੇਰ, ਗੁਰਜੀਤ ਕੌਰ, ਸਵਿੰਦਰ ਕੌਰ ਪੰਧੇਰ, ਕਸ਼ਮੀਰ ਕੌਰ ਅਨੈਤਪੁਰਾ ਆਦਿ ਕਿਸਾਨ ਆਗੂ ਹਾਜ਼ਰ ਸਨ।