ਮਨੋਜ ਕੁਮਾਰ, ਅੰਮਿ੍ਤਸਰ
ਅੰਮਿ੍ਤਸਰ ਦਿਹਾਤੀ ਪੁਲਿਸ ਨੇ ਕਸਬਾ ਮਹਿਤਾ ਨੇੜੇ ਹੋਈ ਲੁੱਟ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਕਾਰੋਬਾਰੀ ਦੇ ਡਰਾਈਵਰ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜੋ ਕਿ ਮੁਲਜ਼ਮਾਂ ਨਾਲ ਮਿਲਿਆ ਹੋਇਆ ਸੀ। ਘਟਨਾ ਨੂੰ ਅੰਜ਼ਾਮ ਦੇਣ ਵਾਲੇੇ ਤਿੰਨ ਮੁਲਜ਼ਮਾਂ ਨੂੰ ਅੰਮਿ੍ਤਸਰ ਪੁਲਿਸ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਥਾਣਾ ਕਲਾਨੌਰ ਜ਼ਿਲ੍ਹਾ ਗੁਰਦਾਪੁਰ ਦੀ ਪੁਲਿਸ ਨੇ ਕਾਬੂ ਕਰ ਲਿਆ ਹੈ, ਜਿਨਾਂ੍ਹ ਕੋੋਲੋਂ ਲੁੱਟੀ ਗਈ ਰਕਮ 'ਚੋਂ 10 ਲੱਖ, 57 ਹਜ਼ਾਰ ਰੁਪਏ ਤੇ ਵਾਰਦਾਤ 'ਚ ਵਰਤੀ ਗਈ ਕਾਰ ਬਰਾਮਦ ਕਰ ਲਈ ਗਈ ਹੈ।
ਇਸ ਸਬੰਧੀ ਅੰਮਿ੍ਤਸਰ ਦਿਹਾਤੀ ਪੁਲਿਸ ਦੀ ਪੁਲਿਸ ਲਾਈਨ 'ਚ ਜਾਣਕਾਰੀ ਦਿੰਦੇ ਹੋਏ ਪੁਲਿਸ ਕਪਤਾਨ (ਇੰਨਵੈਸ਼ਟੀਗੇਸ਼ਨ) ਮਨੋਜ ਠਾਕੁਰ ਨੇ ਦੱਸਿਆ ਕਿ 25 ਦਸੰਬਰ ਨੂੰ ਇਕ ਕਾਰੋਬਾਰੀ ਸਕੂਲ ਲਈ ਬੱਸ ਖ਼ਰੀਦਣ ਬਟਾਲਾ ਤੋਂ ਜਲੰਧਰ ਜਾ ਰਹੇ ਸਨ, ਜਿਨਾਂ੍ਹ ਕੋਲੋਂ ਕਸਬਾ ਮਹਿਤਾ ਨੇੜੇ ਕੁਝ ਆਣਪਛਾਤੇ ਵਿਅਕਤੀਆਂ ਨੇ ਹਥਿਆਰਾਂ ਦੇ ਜ਼ੋਰ 'ਤੇ 22 ਲੱਖ ਰੁਪਏ ਲੁੱਟ ਲਏ ਸਨ। ਇਸ ਸੰਬੰਧੀ ਮਾਮਲਾ ਥਾਣਾ ਮਹਿਤਾ ਵਿਚ ਦਰਜ ਕੀਤਾ ਗਿਆ ਸੀ। ਉਨਾਂ੍ਹ ਦੱਸਿਆ ਕਿ ਇਸ ਮਾਮਲੇ 'ਚ ਉਨਾਂ੍ਹ ਦੇ ਨਿਰਦੇਸ਼ਾਂ 'ਤੇ ਡੀਐੱਸਪੀ ਜੰਡਿਆਲਾ ਗੁਰੂ ਸੁਖਵਿੰਦਰ ਪਾਲ ਸਿੰਘ ਵੱਲੋਂ ਥਾਣਾ ਮਹਿਤਾ ਦੇ ਮੁੱਖ ਅਫਸਰ ਇੰਸਪੈਕਟਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਿਨ ਕੀਤਾ ਗਿਆ। ਮਾਮਲੇ ਦੀ ਤਫਤੀਸ਼ ਦੌਰਾਨ ਸਾਈਬਰ ਸੈੱਲ ਦੀ ਮਦਦ ਨਾਲ ਇਸ ਗੱਲ ਦਾ ਖੁਲਾਸਾ ਹੋਇਆ ਕਿ ਕਾਰੋਬਾਰੀ ਦਾ ਡਰਾਈਵਰ ਰਵਿੰਦਰ ਸਿੰਘ ਉਰਫ਼ ਕਾਲਾ ਵਾਸੀ ਪਿੰਡ ਭੁੱਲਰ (ਬਟਾਲਾ) ਵੀ ਮੁਲਜ਼ਮਾਂ ਨਾਲ ਮਿਲਿਆ ਹੋਇਆ ਸੀ, ਜਿਸ ਨੇ ਮੁਲਜ਼ਮਾਂ ਨੂੰ ਇਨ੍ਹਾਂ ਪੈਸਿਆਂ ਸਬੰਧੀ ਜਾਣਕਾਰੀ ਦਿੱਤੀ ਸੀ। ਰਵਿੰਦਰ ਸਿੰਘ ਉਰਫ਼ ਕਾਲਾ ਨੂੰ ਗਿ੍ਫ਼ਤਾਰ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਤਾਂ ਉਸ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਉਸ ਨਾਲ ਨਿਰਮਲ ਸਿੰਘ ਵਾਸੀ ਪਿੰਡ ਅੱਡਾ ਕੋਟਲੀ ਸੂਰਤ ਮੱਲ੍ਹੀਆਂ (ਬਟਾਲਾ), ਸੁਖਪ੍ਰਰੀਤ ਸਿੰਘ ਉਰਫ਼ ਸੁੱਖ ਵਾਸੀ ਪਿੰਡ ਵੜੈਚ ਘੁਮਣ ਕਲਾਂ ਗੁਰਦਾਸਪੁਰ, ਗੁਰਵਿੰਦਰ ਸਿੰਘ ਉਰਫ਼ ਸੇਠੀ ਵਾਸੀ ਪਿੰਡ ਭੁੱਲਰ (ਬਟਾਲਾ) ਅਤੇ ਇਕ ਹੋਰ ਅਣਪਛਾਤਾ ਵਿਅਕਤੀ ਨੇ ਮਿਲ ਕੇ ਅੰਜ਼ਾਮ ਦਿੱਤਾ ਹੈ। ਉਨਾਂ੍ਹ ਦੱਸਿਆ ਕਿ ਮੁਲਜ਼ਮਾਂ ਬਾਰੇ ਜਾਣਕਾਰੀ ਦੂਜੇ ਜ਼ਿਲਿ੍ਹਆਂ ਦੀ ਪੁਲਿਸ ਨਾਲ ਸਾਂਝੀ ਕੀਤੀ ਗਈ। ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਜ਼ਿਲ੍ਹਾ ਗੁਰਦਾਸਪੁਰ ਵਿਚ ਹੋਣ ਦੀ ਪੁਖਤਾ ਜਾਣਕਾਰੀ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਰਨ 'ਤੇ ਥਾਣਾ ਕਲਾਨੌਰ ਦੀ ਪੁਲਿਸ ਨੇ ਤਿੰਨ ਮੁਲਜਮਾਂ ਨਿਰਮਲ ਸਿੰਘ, ਸੁਖਪ੍ਰਰੀਤ ਸਿੰਘ ਉਰਫ਼ ਸੁੱਖ ਤੇ ਗੁਰਵਿੰਦਰ ਸਿੰਘ ਉਰਫ਼ ਸੇਠੀ ਨੂੰ ਗਿ੍ਫ਼ਤਾਰ ਕਰ ਕੇ ਵੱਖਰਾ ਮਾਮਲਾ ਵੀ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਉਕਤ ਲੁੱਟੀ ਗਈ ਰਕਮ ਵਿਚੋਂ 10 ਲੱਖ, 57 ਹਜ਼ਾਰ ਰੁਪਏ ਤੇ ਵਾਰਦਾਤ 'ਚ ਵਰਤੀ ਗਈ ਕਾਰ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਉਕਤ ਮੁਲਜ਼ਮਾਂ ਨੂੰ ਪੋ੍ਡਕਸ਼ਨ ਵਰੰਟ 'ਤੇ ਲਿਆ ਕਿ ਚੌਥੇ ਮੁਲਜ਼ਮ ਬਾਰੇ ਪਤਾ ਲਗਾਇਆ ਜਾਵੇਗਾ ਤੇ ਲੁੱਟ ਦੀ ਬਾਕੀ ਰਕਮ ਵੀ ਬਰਾਮਦ ਕੀਤੀ ਜਾਵੇਗੀ।