ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀ ਕੇ ਯੂ ਕ੍ਰਾਂਤੀਕਾਰੀ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ, ਬੀਕੇਯੂ ਖੋਸਾ, ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀਕੇਯੂ ਮਾਨਸਾ, ਪਗੜੀ ਸੰਭਾਲ ਲਹਿਰ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਤੋਂ ਇਲਾਵਾ ਦਸੂਹਾ ਗੰਨਾ ਸੰਘਰਸ਼ ਕਮੇਟੀ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ), ਕੰਢੀ ਏਰੀਆ ਕਿਸਾਨ ਸੰਘਰਸ਼ ਕਮੇਟੀ ਨੇ ਫੋਨ 'ਤੇ ਮੀਟਿੰਗ ਨਾਲ ਸਹਿਮਤੀ ਪ੍ਰਗਟਾਈ। ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਕਤਲੇਆਮ 'ਤੇ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੇਂਦਰੀ ਗ੍ਹਿ ਰਾਜ ਮੰਤਰੀ ਨੂੰ ਬਰਖਾਸਤ ਤੇ ਗਿ੍ਫ਼ਤਾਰ ਨਹੀਂ ਕੀਤਾ, ਸਗੋਂ ਉਲਟਾ ਕਿਸਾਨਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਕਾਰਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ। ਜਿਸ 'ਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫ਼ਤਰਾਂ ਤੇ ਤਹਿਸੀਲਾਂ 'ਤੇ ਰੋਸ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤਕ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਪੋ੍ਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਇਨ੍ਹਾਂ ਜਥੇਬੰਦੀਆਂ ਵੱਲੋਂ 26 ਤੇ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੁਖਵਿੰਦਰ ਸਿੰਘ ਖੋਸਾ, ਹਰਭਜਨ ਸਿੰਘ ਬੁੱਟਰ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਾਗੜੀ, ਹਰਸੁਿਲੰਦਰ ਸਿੰਘ, ਰਘਬੀਰ ਸਿੰਘ, ਗੁਰਚਰਨ ਸਿੰਘ ਭੀਖੀ, ਗੁਰਪ੍ਰਰੀਤ ਸਿੰਘ ਛੀਨਾ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਬਖ਼ਸ਼ ਸਿੰਘ ਬਰਨਾਲਾ, ਹਰਪਾਲ ਸਿੰਘ ਸੰਘਾ, ਬਲਦੇਵ ਸਿੰਘ ਸਿਰਸਾ, ਅਵਤਾਰ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ।