ਕਰਮਜੀਤ ਸਿੰਘ ਸਾਗਰ, ਧਨੌਲਾ : ਗਰੀਨ ਫ਼ੀਲਡ ਕਾਨਵੈਂਟ (ਸੀਨੀਅਰ ਸੈਕੰਡਰੀ) ਸਕੂਲ ਦਾਨਗੜ੍ਹ ਵਿਖੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਆਨਲਾਈਨ ਪੜ੍ਹਾਈ ਦੌਰਾਨ ਵਿਸ਼ੇਸ਼ ਪੋ੍ਗਰਾਮ ਰਾਹੀਂ ਬੱਚਿਆਂ ਨੂੰ ਠੰਢ ਦੇ ਮੌਸਮ ਦੌਰਾਨ ਤੇ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਇੰਚਾਰਜ ਅਜਿੰਦਰਪਾਲ ਟਿਵਾਣਾ ਵੱਲੋਂ ਬੱਚਿਆਂ ਨੂੰ ਸਰਦੀਆਂ ਦੇ ਮੌਸਮ 'ਚ ਕਿਹੜੇ ਫ਼ਲ, ਸਬਜ਼ੀਆਂ ਖਾਣੇ ਲਾਭਦਾਇਕ ਹੁੰਦੇ ਹਨ, ਜਿਨ੍ਹਾਂ ਤੋਂ ਸਾਨੂੰ ਵਿਟਾਮਿਨ, ਪੋ੍ਟੀਨ ਆਦਿ ਮਿਲਦੇ ਹਨ, ਬਾਰੇ ਗੰਭੀਰਤਾ ਨਾਲ ਚਾਨਣਾ ਪਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਹੁਣ ਠੰਢ ਜ਼ਿਆਦਾ ਹੋਣ ਕਾਰਨ ਉਹ ਆਪਣੇ ਘਰਾਂ ਦੇ ਅੰਦਰ ਰਹਿਣ ਨੂੰ ਹੀ ਵਧੇਰੇ ਪਹਿਲ ਦੇਣ ਤੇ ਠੰਢਾ ਪਾਣੀ ਨਾ ਪੀਣ, ਕਿਉਂਕਿ ਬੱਚਿਆਂ ਦਾ ਸਰਦੀ ਦੇ ਮੌਸਮ 'ਚ ਜ਼ਿਆਦਾ ਬਿਮਾਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਉਪਰੰਤ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ 'ਓਮੀਕਰੋਨ' ਕਾਰਨ ਵਧਦੇ ਮਾਮਲਿਆਂ ਨੂੰ ਲੈ ਕੇ ਕਿਹਾ ਗਿਆ ਕਿ ਸਾਨੂੰ ਜ਼ਿਆਦਾ ਗਿਣਤੀ 'ਚ ਸ਼ਾਮਲ ਲੋਕਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਮਾਜਿਕ ਇਕੱਠਾਂ 'ਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਤਾਂ ਜੋ ਇਸ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਿੰ੍ਸੀਪਲ ਰਾਜਿੰਦਰ ਕੁਮਾਰ ਜੇਠੀ ਤੇ ਵਾਈਸ ਪਿੰ੍ਸੀਪਲ ਕਵਿਤਾ ਕੁਮਾਰੀ ਨੇ ਇਸ ਪ੍ਰਰੋਗਰਾਮ ਲਈ ਮਾਪਿਆਂ ਵੱਲੋਂ ਕੀਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ।