1750 ਨਸ਼ੀਲੀਆਂ ਗੋਲੀਆਂ ਤੇ 110 ਡੱਬੇ ਸ਼ਰਾਬ ਸਣੇ ਤਿੰਨ ਵਿਅਕਤੀ ਕਾਬੂ
ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ
ਬਰਨਾਲਾ ਪੁਲਿਸ ਨੇ ਵੱਖ ਵੱਖ ਮਾਮਲਿਆਂ 'ਚ ਨਸ਼ੀਲੇ ਪਦਾਰਥ ਬਰਾਮਦ ਕਰਦਿਆਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਆਈਪੀਐੱਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਤੇ ਇੰਚਾਰਜ ਯੂਨਿਟਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਮਾੜੇ ਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਅਨਸਰਾਂ ਪਰ ਖਾਸ ਨਿਗਰਾਨੀ ਰੱਖੀ ਜਾਵੇ ਤੇ ਜ਼ਿਲ੍ਹਾ 'ਚ ਲਗਾਏ ਗਏ ਨਾਕਿਆਂ ਦੌਰਾਨ ਹਰ ਸ਼ੱਕੀ ਵਹੀਕਲ ਤੇ ਸ਼ੱਕੀ ਪੁਰਸ਼ਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ। ਇਸੇ ਦੌਰਾਨ ਮੁਕਾਮੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਅਨਿਲ ਕੁਮਾਰ, ਕਪਤਾਨ ਪੁਲਿਸ (ਇੰਨ:) ਬਰਨਾਲਾ, ਰਵਿੰਦਰ ਸਿੰਘ ਫਫਸ਼ ਉਪ ਕਪਤਾਨ ਪੁਲਿਸ (ਇੰਨ:) ਦੀ ਯੋਗ ਅਗਵਾਈ ਹੇਠ ਇਸ ਮੁਹਿੰਮ ਦੌਰਾਨ 22 ਜਨਵਰੀ ਨੁੰ ਥਾਣੇਦਾਰ ਕੁਲਦੀਪ ਸਿੰਘ ਇੰਚਾਰਜ ਸੀ.ਆਈ.ਏ ਬਰਨਾਲਾ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਨਾਕਾਬੰਦੀ ਸੋਰਸ ਖਾਸ ਨੇ ਇਤਲਾਹ ਦਿੱਤੀ ਕਿ ਸੈਟੂ ਕੁਮਾਰ ਪਾਲ ਪੁੱਤਰ ਛੇਧਨ ਪਾਲ ਵਾਸੀ ਦੁਧਾ ਕੇਵਟਨਾ ਜਿਲਾ ਸੁਪੋਲ (ਬਿਹਾਰ) ਬਾਹਰੋ ਨਸ਼ੀਲੀਆ ਗੋਲੀਆਂ ਲਿਆਕੇ ਵੇਚਣ ਦਾ ਧੰਦਾ ਕਰਦਾ ਹੈ। ਜਿਸ ਦੇ ਖਿਲਾਫ ਥਾਣਾ ਸਿਟੀ ਬਰਨਾਲਾ 'ਚ ਮਾਮਲਾ ਦਰਜ ਕਰਵਾਕੇ ਮੁਲਜ਼ਮ ਸੈਟੂ ਕੁਮਾਰ ਪਾਲ ਉਕਤ ਨੂੰ ਬਾਹੱਦ ਸ਼ਹਿਰ ਬਰਨਾਲਾ ਤੋ ਗਿ੍ਫਤਾਰ ਕਰਕੇ ਇਸਦੇ ਕਬਜਾ 'ਚੋ 175 ਪੱਤੇ ਨਸ਼ੀਲੀਆ ਗੋਲੀਆਂ (ਕੁੱਲ 1750 ਨਸ਼ੀਲੀਆ ਗੋਲੀਆਂ) ਬਰਾਮਦ ਹੋਈਆ। ਜਿਸਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇੇ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਹੋਰ ਸਾਥੀਆ ਦਾ ਪਤਾ ਲਗਾਇਆ ਜਾ ਰਿਹਾ ਹੈ।
-----
110 ਪੇਟੀਆਂ ਸ਼ਰਾਬ ਸਣੇ ਦੋ ਕਾਬੂ
ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ 23 ਜਨਵਰੀ ਨੂੰ ਸਹਾਇਕ ਥਾਣੇਦਾਰ ਨਾਇਬ ਸਿੰਘ ਸਮੇਤ ਪੁਲਿਸ ਪਾਰਟੀ ਦੇ ਵਿਧਾਨ ਸਭਾ ਇਲੈੱਕਸਨ-2022 ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਨਾਕਾਬੰਦੀ ਤੇ ਗੁਰਮੰਤਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਖਰੜ ਨੂੰ ਕਾਬੂ ਕਰਕੇ ਉਸਦੇ ਕਬਜ਼ਾ ਵਿਚਲੀ ਸਵਿੱਫਟ ਡਿਜਾਇਰ ਕਾਰ ਨੰਬਰੀ ਫਭ-88-4041 'ਚੋ 50 ਪੇਟੀਆਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬਰਾਮਦ ਹੋਣ 'ਤੇੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਸਦਰ ਬਰਨਾਲਾ 'ਚ ਮਾਮਲਾ ਦਰਜ ਕਰਵਾਇਆ ਗਿਆ। ਮੁਕੱਦਮੇ ਦੀ ਤਫਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਐੱਸਐੱਸਪੀ ਅਲਕਾ ਮੀਨਾ ਨੇ ਅੱਗੇ ਦੱਸਿਆ ਕਿ ਇਕ ਹੋਰ ਮਾਮਲੇ 'ਚ 23 ਜਨਵਰੀ ਨੂੰ ਸਹਾਇਕ ਥਾਣੇਦਾਰ ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੌਰਾਨ ਨਾਕਾਬੰਦੀ 'ਤੇ ਸੰਦੀਪ ਸਿੰਘ ਉਰਫ਼ ਧੋਬੀ ਪੁੱਤਰ ਕਰਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮਿਰਜਾ ਪੱਤੀ ਪਿੰਡ ਨਮੋਲ ਜਿਲ੍ਹਾ ਸੰਗਰੂਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚਲੀ ਕਾਰ ਵੋਕਸਵੋਲਗਨ 'ਚੋ 20 ਡੱਬੇ ਸਰਾਬ ਠੇਕਾ ਦੇਸੀ ਮਾਰਕਾ ਹੀਰ ਸੌਂਫੀ ਤੇ 40 ਡੱਬੇ ਸਰਾਬ ਠੇਕਾ ਦੇਸੀ ਮਾਰਕਾ ਫਾਸਟ ਚੁਆਇਸ (ਹਰਿਆਣਾ) (ਕੁੱਲ 60 ਡੱਬੇ ਸ਼ਰਾਬ) ਠੇਕਾ ਦੇਸੀ ਬਰਾਮਦ ਹੋਣ 'ਤੇ ਮੁਲਜ਼ਮ ਦੇ ਖਿਲਾਫ ਥਾਣਾ ਮਹਿਲ ਕਲਾਂ 'ਚ ਮਾਮਲਾ ਦਰਜ ਕਰਵਾਇਆ ਗਿਆ। ਮੁਕੱਦਮਾ ਦੀ ਤਫਤੀਸ ਡੂੰਘਾਈ ਨਾਲ ਕੀਤੀ ਜਾ ਰਹੀ ਹੈ।
-----
ਕਿਸੇ ਵੀ ਕੀਮਤ 'ਤੇ ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ : ਐੱਸਐੱਸਪੀ
ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਆਈਪੀਐੱਸ ਨੇ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਨਸ਼ਿਆਂ ਖ਼ਲਿਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਖ਼ਤੀ ਨਾਲ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਨੂੰ ਫੜ੍ਹਕੇ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਉਨਾਂ੍ਹ ਨਸ਼ਾ ਤਸਕਰਾਂ ਨੂੰ ਸਖ਼ਤ ਲਹਿਜੇ 'ਚ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ, ਨਹੀਂ ਤਾਂ ਉਨਾਂ੍ਹ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।