ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਪੰਜਾਬ 'ਚ ਤਬਾਦਲੇ ਕੀਤੇ ਗਏ ਹਨ। ਇਨਾਂ੍ਹ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਕੂਲ ਅਤੇ ਮੇਵਾ ਸਿੰਘ ਸਿੱਧੂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਰਾਇਮਰੀ ਸਕੂਲ ਦਾ ਚਾਰਜ ਸੰਭਾਲਿਆ ਲਿਆ ਹੈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਰਾਇਮਰੀ ਮਹਿੰਦਰ ਪਾਲ ਸਿੰਘ ਅਤੇ ਇਕਬਾਲ ਸਿੰਘ ਬੁੱਟਰ, ਭੁਪਿੰਦਰ ਕੌਰ ਨੇ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਅਤੇ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਸਿਵ ਪਾਲ ਗੋਇਲ ਕੋਲ ਪਹਿਲਾਂ ਪ੍ਰਰਾਇਮਰੀ ਵਿਭਾਗ ਬਠਿੰਡਾ ਦਾ ਚਾਰਜ ਸੀ, ਜਦੋਂ ਕਿ ਮੇਵਾ ਸਿੰਘ ਸਿੱਧੂ ਦੇ ਕੋਲ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਚਾਰਜ ਸੀ। ਹੁਣ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਸੂਬੇ ਪੰਜਾਬ ਵਿਚ ਸਿੱਖਿਆ ਵਿਭਾਗ ਪੰਜਾਬ ਦੇ ਜ਼ਲਿ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਮੇਵਾ ਸਿੰਘ ਸਿੱਧੂ ਨੇ ਪ੍ਰਰਾਇਮਰੀ ਸਕੂਲ ਸਿੱਖਿਆ ਵਿਭਾਗ ਦਾ ਅਤੇ ਸਿਵ ਪਾਲ ਗੋਇਲ ਨੇ ਜ਼ਲਿ੍ਹਾ ਸੀਨੀਅਰ ਸੈਕੰਡਰੀ ਸਕੂਲ ਵਿਭਾਗ ਦਾ ਚਾਰਜ ਸੰਭਾਲਿਆ ਲਿਆ। ਇਸ ਮੌਕੇ ਵਿਭਾਗ ਵਿਚ ਕੰਮ ਕਰਦੇ ਜ਼ਿਲ੍ਹਾ ਕੋਆਰਡੀਨੇਟਰ ਰਣਜੀਤ ਸਿੰਘ ਮਾਨ, ਐੱਸਓ ਵਿਕਾਸ ਕੁਮਾਰ ਮਿੱਤਲ, ਨਵਨੀਤ ਸਿੰਘ ਬਿੱਕਰਮਜੀਤ ਸਿੰਘ ਸਮੂਹ ਪੋੜ੍ਹੋ ਪੰਜਾਬ ਟੀਮ ਬਠਿੰਡਾ, ਗੁਰਚਰਨ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਮਨਦੀਪ ਸਿੰਘ, ਬਲਾਕ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੰਗਤ, ਦਰਸ਼ਨ ਸਿੰਘ ਜੀਦਾ ਬਠਿੰਡਾ ਭਰਪੂਰ ਸਿੰਘ ਭਗਤਾ, ਮੁਨੀਸ਼ ਕੁਮਾਰ ਸੁਖਪਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ।