ਦੀਪਕ ਸ਼ਰਮਾ, ਬਠਿੰਡਾ : ਸ਼ਨਿਚਰਵਾਰ ਨੂੰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 200 ਨਸ਼ੀਲੀਆਂ ਗੋਲੀਆਂ, 8 ਗ੍ਰਾਮ ਹੈਰੋਇਨ, 13 ਬੋਤਲਾਂ ਦੇਸੀ ਸ਼ਰਾਬ ਅਤੇ 150 ਲੀਟਰ ਲਾਹਣ ਬਰਾਮਦ ਕਰਕੇ 5 ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਤਿੰਨ ਵਿਅਕਤੀਆਂ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਹੈ ਤੇ ਦੋ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਿੰਡ ਢੇਲਵਾ ਨੇੜੇ ਨਾਕਾਬੰਦੀ ਦੌਰਾਨ ਥਾਣਾ ਨਥਾਣਾ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ 200 ਨਸ਼ੀਲੀਆਂ ਗੋਲੀਆਂ ਅਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਬੇਅੰਤ ਸਿੰਘ ਵਾਸੀ ਪਿੰਡ ਗਿੱਦੜ ਅਤੇ ਬੇਅੰਤ ਸਿੰਘ ਵਾਸੀ ਪਿੰਡ ਜੰਡਵਾਲਾ ਨੂੰ ਮੌਕੇ 'ਤੇ ਗਿ੍ਫ਼ਤਾਰ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸੇ ਤਰਾਂ੍ਹ ਥਾਣਾ ਸੰਗਤ ਦੇ ਏਐਸਆਈ ਹਰਬੰਸ ਸਿੰਘ ਨੇ ਪਿੰਡ ਪਥਰਾਲਾ ਨੇੜੇ ਨਾਕਾਬੰਦੀ ਦੌਰਾਨ ਕਾਰ ਸਵਾਰ ਹਰਿਆਣਾ ਦੇ ਸਿਰਸਾ ਵਾਸੀ ਮੋਨੀਸ਼ ਵਰਮਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ। ਇਸੇ ਤਰਾਂ੍ਹ ਥਾਣਾ ਫੂਲ ਦੇ ਹੌਲਦਾਰ ਸੁਖਪ੍ਰਰੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਫੂਲੇਵਾਲਾ 'ਚ ਛਾਪੇਮਾਰੀ ਕਰ ਕੇ 150 ਲੀਟਰ ਲਾਹਣ ਬਰਾਮਦ ਕੀਤੀ। ਇਸ ਆਧਾਰ 'ਤੇ ਕਥਿਤ ਦੋਸ਼ੀ ਗੁਲਾਬ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਕਤ ਵਿਅਕਤੀ ਦੀ ਗਿ੍ਫਤਾਰੀ ਹੋਣੀ ਅਜੇ ਬਾਕੀ ਹੈ। ਥਾਣਾ ਫੂਲ ਦੇ ਹੌਲਦਾਰ ਜਗਦੇਵ ਸਿੰਘ ਨੇ ਵੀ ਪਿੰਡ ਿਢਪਾਲੀ ਵਿਖੇ ਛਾਪੇਮਾਰੀ ਕਰਕੇ 13 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਇਸ ਆਧਾਰ 'ਤੇ ਕਥਿਤ ਦੋਸ਼ੀ ਜਗਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।