ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਵੈਟਰਨਰੀ ਪੋਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ਼ ਸਿਖਲਾਈ ਕੇਂਦਰ ਕਾਲਝਰਾਣੀ ਵਿਖੇ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਡਾ: ਬਿਮਲ ਸ਼ਰਮਾ ਪਿੰ੍ਸੀਪਲ ਕਮ ਜੁਆਇੰਟ ਡਾਇਰੈਕਟਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ 'ਚ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀਆਂ ਵਿਚ ਪਿਆਰ, ਮੁਕਾਬਲੇ ਦੀ ਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਖੇਡਾਂ ਜਿੱਥੇ ਸਾਨੂੰ ਸਰੀਰਿਕ ਤਾਕਤ ਦਿੰਦੀਆਂ ਹਨ, ਉੱਥੇ ਹੀ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰੱਖਦੀਆਂ ਹਨ ਅਤੇ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਵਿਚ ਵੀ ਸਹਾਇਤਾ ਕਰਦੀਆਂ ਹਨ। ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਵਿਖਾਉਣ ਦਾ ਮੌਕਾ ਮਿਲਦਾ ਹੈ। ਇਸ ਸਮਾਗਮ ਦੌਰਾਨ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ, ਜਿਨਾਂ੍ਹ ਨੇ ਵਿਸ਼ਵ ਵੈਟਰਨਰੀ ਦਿਵਸ ਤੇ ਅੰਤਰ ਰਾਸ਼ਟਰੀ ਯੋਗ ਦਿਵਸ ਸਬੰਧੀ ਪੋਸਟਰ ਮੁਕਾਬਲੇ ਤੇ ਕਾਨਪੁਰ 'ਚ ਕੀਤੇ ਗਏ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ਕ੍ਰਿਕੇਟ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਾ: ਸੁਮਨਪ੍ਰਰੀਤ ਕੌਰ ਵਿਰਕ ਪ੍ਰਰੈਜੀਡੈਂਟ ਡਾਂਸ ਡਰਾਮਾ ਅਤੇ ਮਿਊਜ਼ਿਕ ਕਲੱਬ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਪੜ੍ਹਾਈ ਦੇ ਨਾਲ ਨਾਲ ਹੋਰਨਾ ਗਤੀਵਿਧੀਆਂ ਵਿਚ ਰੁਚੀ ਰੱਖਣ ਨੂੰ ਵੀ ਮਹੱਤਤਾ ਦੇਣ ਲਈ ਕਿਹਾ। ਉਨਾਂ੍ਹ ਇਹ ਵੀ ਕਿਹਾ ਕਿ ਹੋਰ ਕਈ ਤਰਾਂ੍ਹ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਮਾਨਸਿਕ ਵਿਕਾਸ ਅਤੇ ਇਕਾਗਰਤਾ ਵਿਚ ਸਹਾਈ ਹੁੰਦੀਆਂ ਹਨ। ਇਸ ਮੌਕੇ ਡਾ: ਅਜੈਬੀਰ ਸਿੰਘ ਧਾਲੀਵਾਲ ਇੰਚਾਰਜ ਸਪੋਰਟਸ ਵਿੰਗ ਅਤੇ ਡਾ: ਰਜਨੀਸ਼ ਕੁਮਾਰ ਹਾਜ਼ਰ ਸਨ।