ਗੁਰਤੇਜ ਸਿੰਘ ਸਿੱਧੂ, ਬਠਿੰਡਾ : ਪੁਲਿਸ ਦੀ ਿਢੱਲੀ ਕਾਰਗੁਜ਼ਾਰੀ ਕਰਕੇ ਲੋਕਾਂ ਨੂੰ ਇਨਸਾਫ ਨਹੀਂ ਮਿਲ ਰਿਹਾ, ਜਿਸ ਕਰਕੇ ਪੀੜਤ ਲੋਕ ਪੁਲਿਸ ਖ਼ਿਲਾਫ਼ ਸੜਕਾਂ 'ਤੇ ਉਤਰ ਰਹੇ ਹਨ। ਇਨਸਾਫ਼ ਲਈ ਲੋਕਾਂ ਨੇ ਸ਼ਨੀਵਾਰ ਨੂੰ ਥਾਣਾ ਕੈਨਾਲ ਦਾ ਿਘਰਾਓ ਕਰਕੇ ਰੋਸ ਧਰਨਾ ਦਿੱਤਾ। ਲੋਕ ਮੰਗ ਕਰ ਰਹੇ ਸਨ ਕਿ 29 ਮਾਰਚ ਨੂੰ ਪਰਸਰਾਮ ਨਗਰ ਦੇ ਓਵਰਬਿ੍ਜ਼ 'ਤੇ ਹੋਏ ਸੜਕ ਹਾਦਸੇ ਦੇ ਮਾਮਲੇ ਵਿਚ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ। ਉਕਤ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਦੋ ਮੌਤਾਂ ਦੇ ਜਿੰਮੇਵਾਰ ਲੋਕਾਂ ਨੂੰ ਪੁਲਿਸ ਨੇ ਹਾਲੇ ਤਕ ਤਕ ਗਿ੍ਫ਼ਤਾਰ ਨਹੀਂ ਕੀਤਾ। ਰੋਸ ਪ੍ਰਦਰਸ਼ਨ ਕਰਨ ਵਾਲੇ ਬਲਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 29 ਮਾਰਚ ਨੂੰ ਪਰਸਰਾਮ ਦੇ ਓਵਰਬਿ੍ਜ 'ਤੇ ਗੱਡੀ ਨੰਬਰ ਪੀਬੀ 45-3939 ਨੇ ਐਕਸੀਡੈਂਟ ਕਰ ਦਿੱਤਾ ਸੀ, ਜਿਸ ਵਿਚ ਹਰਪ੍ਰਰੀਤ ਸਿੰਘ ਅਤੇ ਗੁਰਤੇਜ ਸਿੰਘ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਤੇ ਪੁਲੀਸ ਨੇ ਗੱਡੀ ਤਾਂ ਹਿਰਾਸਤ ਵਿਚ ਲੈ ਲਈ, ਪਰ ਗੱਡੀ ਚਾਲਕ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਹਾਲੇ ਤਕ ਗਿ੍ਫ਼ਤਾਰ ਨਹੀਂ ਕੀਤਾ ਗਿਆ। ਉਨਾਂ੍ਹ ਦੋਸ਼ ਲਾਇਆ ਕਿ ਪੁਲਿਸ ਕਾਰਵਾਈ ਕਰਨ ਦੀ ਬਜਾਏ ਪੀੜਤ ਪਰਿਵਾਰ ਨੂੰ ਹੀ ਧਮਕਾ ਰਹੀ ਹੈ ਤੇ ਮਨਮਰਜ਼ੀ ਨਾਲ ਕਾਰਵਾਈ ਕਰਨ ਦੀ ਗੱਲ ਕਹਿ ਰਹੇ ਹਨ, ਜਿਸ ਕਰਕੇ ਥਾਣਾ ਕੈਨਾਲ ਦਾ ਿਘਰਾਓ ਕੀਤਾ ਗਿਆ ਹੈ। ਉਨਾਂ੍ਹ ਮੰਗ ਕੀਤੀ ਕਿ ਐਕਸੀਡੈਂਟ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਜਾਵੇ ,ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਥਾਣਾ ਕੈਨਾਲ ਦੇ ਐੱਸਐੱਚਓ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨਾਂ੍ਹ ਹੁਣੇ ਹੀ ਥਾਣੇ ਦਾ ਚਾਰਜ ਸੰਭਾਲਿਆ ਹੈ। ਮਾਮਲਾ ਉਨਾਂ੍ਹ ਦੇ ਧਿਆਨ ਵਿਚ ਆ ਗਿਆ ਹੈ ਅਤੇ ਸੜਕ ਹਾਦਸਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਕੇ ਪੀੜਤਾਂ ਨੂੰ ਇਨਸਾਫ਼ ਦਵਾਇਆ ਜਾਵੇਗਾ।