ਇਕਬਾਲ ਸਿੰਘ, ਡੇਰਾਬੱਸੀ : ਅੱਜ ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ (ਸੀਟੂ) ਬਲਾਕ 'ਜ਼ਿਲ੍ਹਾ' ਵੱਲੋਂ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਪ੍ਰਧਾਨ ਗੁਰਪ੍ਰਰੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ, ਹੈਲਪਰ ਜੋ ਬਹੁਤ ਘੱਟ ਮਾਣ ਭੱਤੇ 'ਤੇ ਕੰਮ ਕਰਦੀਆਂ ਹਨ ਅਤੇ ਜ਼ਿਆਦਾਤਰ ਵਰਕਰ, ਹੈਲਪਰ ਪਿਛਲੇ ਤਿੰਨ ਮਹੀਨਿਆਂ ਤੋਂ ਇਸ ਮਾਣ ਭੱਤੇ 'ਤੇ ਨਿਰਭਰ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਹਿੰਗਾਈ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਆਮ ਆਦਮੀ ਲਈ ਰੋਜੀ ਰੋਟੀ ਕਮਾਉਣੀ ਅੌਖੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੇਂਦਰਾਂ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਟੀਏ, ਵਰਦੀ, ਫਲੈਕਸੀ ਫੰਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਰਾਸ਼ੀ, ਪੋਸ਼ਣ ਅਭਿਆਨ ਦਾ ਬਕਾਇਆ ਜਲਦੀ ਤੋਂ ਜਲਦੀ ਅਦਾ ਕੀਤਾ ਜਾਵੇ ਅਤੇ ਨਿਊਟ੍ਰੀਸ਼ਨ ਟਰੈਕਰ ਤਹਿਤ ਮੋਬਾਇਲ ਮੁਹੱਈਆ ਕਰਵਾਏ ਬਿਨਾਂ ਲਗਾਤਾਰ ਫੋਨ 'ਤੇ ਕੰਮ ਕੀਤੇ ਜਾਣ ਕਾਰਨ ਮੁਲਾਜ਼ਮਾਂ ਨਾਲ ਧੱਕੇਸ਼ਾਹੀਆਂ ਬੰਦ ਕਰੋ।
ਉਨ੍ਹਾਂ ਕਿਹਾ ਕਿ ਜੇਕਰ ਇਕ ਹਫ਼ਤੇ ਅੰਦਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ ਅਤੇ ਨਿਕਲਣ ਵਾਲੇ ਸਿੱਟਿਆਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਰਜਨੀ ਸ਼ਰਮਾ, ਸੁਖਵਿੰਦਰ ਕੌਰ, ਪੁਸ਼ਪਾ ਸ਼ਰਮਾ, ਨੀਰਜ ਬਾਲਾ, ਸੰਤੋਸ, ਕਮਲਜੀਤ ਕੌਰ, ਅੰਜੂ ਰਾਣੀ, ਸੁਖਬੀਰ ਕੌਰ, ਬਲਜੀਤ ਕੌਰ ਅਤੇ ਲਾਜਵੰਤੀ ਤੂੰ ਬਿਨਾਂ ਵੱਡੀ ਗਿਣਤੀ 'ਚ ਆਂਗਨਵਾੜੀ ਵਰਕਰ ਅਤੇ ਹੈਲਪਰ ਹਾਜ਼ਰ ਸਨ।