ਜੇ ਐੱਸ ਕਲੇਰ, ਜ਼ੀਰਕਪੁਰ
ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਬਹੁਤ ਜ਼ਰੂਰੀ ਹੈ। ਉਨਾਂ੍ਹ ਦੇ ਹਿੱਤਾਂ ਅਤੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਚਾਰ ਲਈ ਹਰ ਨਗਰ ਕੌਂਸਲ 'ਚ ਜਨ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਨਾਲ ਉਨਾਂ੍ਹ ਨੂੰ ਉਸ ਅੰਤਰਗਤ ਲਿਆ ਸਮਾਜ ਦੀ ਮੁੱਖ ਧਾਰਾ 'ਚ ਲਿਆਉਣ ਦੀ ਲੋੜ ਹੈ। ਇਸ ਨਾਲ ਉਨਾਂ੍ਹ ਪਰਿਵਾਰ ਦੀ ਸਮਾਜਿਕ, ਆਰਥਿਕ ਅਤੇ ਵਿੱਦਿਅਕ ਸਥਿਤੀ 'ਚ ਸੁਧਾਰ ਹੋਵੇਗਾ ਅਤੇ ਉਨਾਂ੍ਹ ਦਾ ਜੀਵਨ ਵੀ ਬਿਹਤਰ ਹੋਵੇਗਾ। ਇਸ ਤਰਾਂ੍ਹ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਕੇ ਸਮਾਜ ਦੀ ਮੁੱਖ ਧਾਰਾ 'ਚ ਸ਼ਾਮਲ ਹੋ ਸੱਕਣਗੇ। ਉਪਰੋਕਤ ਗੱਲਾਂ ਦਾ ਪ੍ਰਗਟਾਵਾ ਮਿਉਂਸਪਲ ਵਰਕਸ ਜੁਆਇੰਟ ਐਕਸ਼ਨ ਕਮੇਟੀ (ਏਟਕ) ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰਦੀਪ ਸੂਦ ਨੇ ਜਾਗਰੂਕਤਾ ਮੁਹਿੰਮ ਚਲਾਉਂਦੇ ਹੋਏ ਕੀਤਾ। ਉਨਾਂ੍ਹ ਕਿਹਾ ਕਿ ਉਹ ਮੁਲਾਜ਼ਮਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੇ ਹਨ, ਜਿਸ ਲਈ ਉਹ ਜਾਗਰੂਕਤਾ ਮੁਹਿੰਮ ਚਲਾ ਰਹੇ ਹਨ। ਉਨਾਂ੍ਹ ਕਿਹਾ ਕਿ ਉਨਾਂ੍ਹ ਦਾ ਮੰਤਵ ਕਿਰਤ ਕਾਨੂੰਨ ਤਹਿਤ ਸਫ਼ਾਈ ਸੇਵਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨਾਂ੍ਹ ਕਿਹਾ ਕਿ ਉਨਾਂ੍ਹ ਦੀ ਸੰਸਥਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਅਤੇ ਉਨਾਂ੍ਹ ਦੇ ਹੱਕਾਂ ਦੀ ਰਾਖੀ, ਵਿਕਾਸ ਅਤੇ ਭਲਾਈ ਲਈ ਕੰਮ ਕਰ ਰਹੀ ਹੈ। ਉਹ ਤਨਖ਼ਾਹ, ਪੈਨਸ਼ਨ, ਕੰਮ ਦੀਆਂ ਸਥਿਤੀਆਂ, ਬੀਮਾ ਆਦਿ ਨਾਲ ਸਬੰਧਤ ਸੇਵਾਵਾਂ ਅਤੇ ਸਹੂਲਤਾਂ ਨੂੰ ਨਿਯਮਾਂ ਅਨੁਸਾਰ ਪ੍ਰਭਾਵੀ ਬਣਾਉਣ ਲਈ ਦਿ੍ੜ ਸੰਕਲਪ ਹਨ। ਉਨਾਂ੍ਹ ਕਿਹਾ ਕਿ ਮੈਨੂਅਲ ਸਕੈਵੇਂਜਰਜ਼ ਐਕਟ 2013 ਦੀ ਪਾਲਣਾ ਹਰ ਕੀਮਤ 'ਤੇ ਜ਼ਰੂਰੀ ਹੈ। ਇਸ ਕੰਮ 'ਚ ਅਣਗਹਿਲੀ ਅਤੇ ਲਾਪਰਵਾਹੀ ਲਈ ਸਬੰਧਤ ਕਾਰਜਸਾਧਕ ਅਫ਼ਸਰਾਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਉਨਾਂ੍ਹ ਮੰਗ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀ ਸਿਹਤ ਦੀ ਰਾਖੀ ਲਈ ਸਾਲ 'ਚ ਘੱਟੋਂ-ਘੱਟ ਦੋ ਵਾਰ ਮੈਡੀਕਲ ਕੈਂਪ ਲਗਾਇਆ ਜਾਵੇ। ਇਹ ਕੈਂਪ ਸਿਰਫ਼ ਸਫ਼ਾਈ ਕਰਮਚਾਰੀਆਂ ਲਈ ਹੀ ਨਹੀਂ ਸਗੋਂ ਉਨਾਂ੍ਹ ਦੇ ਪਰਿਵਾਰਕ ਮੈਂਬਰਾਂ ਲਈ ਵੀ ਲਗਾਏ ਜਾਣੇ ਚਾਹੀਦੇ ਹਨ। ਪ੍ਰਦੀਪ ਸੂਦ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਅਤੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਹਰ ਨਗਰ ਕੌਂਸਲ/ਨਿਗਮ 'ਚ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਕਰਮਚਾਰੀ ਸਰਕਾਰੀ ਸਕੀਮਾਂ ਨਾਲ਼ ਜਾਣੂ ਹੋ ਕੇ ਉਨਾਂ੍ਹ ਦਾ ਲਾਭ ਚੱਕ ਸਕਣ।