ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ 24 ਮਈ ਨੂੰ 'ਸਾਹਿਤਕ ਸੱਥ' ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵੀਰਪਾਲ ਕੌਰ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਜਿੱਥੇ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀਮਤੀ ਵੀਰਪਾਲ ਕੌਰ ਨੂੰ 'ਜੀ ਆਇਆਂ ਨੂੰ' ਕਿਹਾ ਉੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਗਦਰ ਕਵਿਤਾ ਦਾ ਆਜ਼ਾਦੀ ਸੰਗਰਾਮ ਦੇ ਵਿਚ ਪਾਏ ਗਏ ਯੋਗਦਾਨ ਬਾਰੇ ਚਾਨਣਾ ਪਾਇਆ। ਵੀਰਪਾਲ ਕੌਰ ਵੱਲੋਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦਿਆਂ ਛੋਟੀ ਉਮਰੇ ਉਨਾਂ੍ਹ ਦੀ ਆਜ਼ਾਦੀ ਲਈ ਘਾਲਣਾ ਅਤੇ ਗਦਰ ਲਹਿਰ ਵਿਚ ਉਨਾਂ੍ਹ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਸਮਾਰਟ ਦਫ਼ਤਰ ਬਣਾਉਣ 'ਤੇ ਉਨਾਂ੍ਹ ਵੱਲੋਂ ਡਾ. ਦਵਿੰਦਰ ਸਿੰਘ ਬੋਹਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਅਤੇ ਇੰਸਟ੍ਕਟਰ ਜਤਿੰਦਰਪਾਲ ਸਿੰਘ ਵੱਲੋਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸ਼ਹਾਦਤ ਬਾਰੇ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ 'ਸਾਹਿਤਕ ਸੱਥ' ਦੇ ਮੈਂਬਰਾਂ ਸ਼ਿਫ਼ਾਲੀ ਸ਼ਰਮਾ, ਮਨਪ੍ਰਰੀਤ ਕੌਰ, ਗੁਰਦੀਪ ਕੌਰ, ਮਨਵਿੰਦਰ ਸਿੰਘ, ਰਾਕੇਸ਼ ਕੁਮਾਰ, ਸਿਮਰਨਪ੍ਰਰੀਤ ਕੌਰ, ਹਰਸਿਮਰਨ ਸਿੰਘ, ਹਰਮਨ ਸਿੰਘ, ਨਵਜੀਤ ਸਿੰਘ ਅਤੇ ਜਗਦੀਪ ਕੌਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਕਵਿਤਾਵਾਂ ਅਤੇ ਆਪਣੇ ਵਿਚਾਰਾਂ ਦੀ ਸਾਂਝ ਪਾਈ ਗਈ।
ਪੋ੍ਗਰਾਮ ਦੇ ਅੰਤ 'ਚ ਜ਼ਿਲ੍ਹਾ ਭਾਸ਼ਾ ਦਫ਼ਤਰ ਮੁਹਾਲੀ ਦੇ ਸਮੂਹ ਸਟਾਫ਼ ਅਤੇ 'ਸਾਹਿਤਕ ਸੱਥ' ਦੇ ਮੈਂਬਰਾਂ ਵੱਲੋਂ ਵੀਰਪਾਲ ਕੌਰ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦਾ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਇਸ ਸਮਾਗਮ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਪਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।