ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਭਾਰਤਮਾਲਾ ਪ੍ਰਰਾਜੈਕਟ 'ਚ ਆ ਰਹੀ ਜ਼ਮੀਨ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਨੂੰ ਅਕਵਾਇਰ ਕਰਵਾਈ ਜਾ ਰਹੀ ਹੈ। ਇਸ 'ਚ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਆ ਰਹੀ ਹੈ ਉਹ ਕਿਸਾਨ ਘੱਟ ਰੇਟਾਂ 'ਤੇ ਜ਼ਮੀਨ ਦੇਣ ਨੂੰ ਤਿਆਰ ਨਹੀਂ। ਇਸ ਲਈ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ ਜੋ ਕਿ 6ਵੇਂ ਦਿਨ 'ਚ ਪਹੁੰਚ ਗਿਆ ਹੈ।
ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਰੋਡ ਸੰਯੁਕਤ ਕਿਸਾਨ ਕਮੇਟੀ ਮੋਹਾਲੀ ਨੇ ਪ੍ਰਸ਼ਾਸਨ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਸ਼ਾਸਨ ਕਿਸਾਨਾਂ ਦਾ ਮਸਲਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ। ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ 30 ਮਈ ਨੂੰ ਡੀਸੀ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ ਜਾਣਗੇ। ਉਸ ਦਿਨ ਕਿਸਾਨ ਤੇ ਸਮੂਹ ਕਿਸਾਨ ਜਥੇਬੰਦੀਆਂ ਟਰੈਕਟਰ ਟਰਾਲੀਆਂ ਨਾਲ ਿਘਰਾਓ ਕੀਤਾ ਜਾਵੇਗਾ ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਲੀਡਰ ਵੀ ਪਹੁੰਚਣਗੇ। ਇਸ ਸਮੇਂ ਰਣਬੀਰ ਸਿੰਘ ਗਰੇਵਾਲ, ਪਰਮਦੀਪ ਸਿੰਘ ਬੈਦਵਾਣ, ਜਗਵੰਤ ਸਿੰਘ ਮਾਣਕਮਾਜਰਾ, ਨਛੱਤਰ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਂਉ, ਜਸਪਾਲ ਸਿੰਘ ਨਿਆਮੀਆਂ, ਕੁਲਵੰਤ ਸਿੰਘ ਤਿ੍ਪੜੀ, ਕਰਮ ਸਿੰਘ ਕਾਰਕਰੋ, ਬੇਅੰਤ ਸਿੰਘ ਢੇਲਪੁਰ, ਜਸਵੀਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।