ਆਨਲਾਈਨ ਡੈਸਕ, ਚੰਡੀਗੜ੍ਹ ਕੋਰੋਨਾ ਅਪਡੇਟ: ਚੰਡੀਗੜ੍ਹ ਵਿਚ ਪਿਛਲੇ 24 ਘੰਟਿਆਂ ਵਿਚ 618 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਨਵੇਂ ਸਾਹਮਣੇ ਆਏ 618 ਮਰੀਜ਼ਾਂ ਵਿਚੋਂ 336 ਪੁਰਸ਼ ਤੇ 282 ਔਰਤਾਂ ਹਨ। ਇਸ ਦੇ ਨਾਲ ਹੀ ਦੋ ਲੋਕਾਂ ਦੀ ਵੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇੱਕ 50 ਸਾਲਾਂ ਵਿਅਕਤੀ ਤੇ ਇੱਕ 11 ਮਹੀਨੇ ਦੀ ਬੱਚੀ ਸ਼ਾਮਲ ਹੈ। ਦੋਵਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ। ਮ੍ਰਿਤਕ ਵਿਅਕਤੀ ਪਿੰਡ ਦੜੀਆ ਦਾ ਵਸਨੀਕ ਸੀ ਜੋ ਜੀਐਮਐਸਐਚ-16 ਵਿਚ ਦਾਖ਼ਲ ਸੀ ਤੇ ਲੜਕੀ ਪਿੰਡ ਧਨਾਸ ਦੀ ਵਸਨੀਕ ਸੀ ਜੋ ਕਿ ਜੀਐਮਸੀਐਚ-32 ਵਿਚ ਇਲਾਜ ਅਧੀਨ ਸੀ। ਇਸ ਦੇ ਨਾਲ ਹੀ ਕੋਰੋਨਾ ਦੀ ਪਾਜ਼ੇਟਿਵਿਟੀ ਦਰ 12.11 ਫੀਸਦੀ ਦਰਜ ਕੀਤੀ ਗਈ ਹੈ। ਇਸ ਸਮੇਂ ਸ਼ਹਿਰ ਵਿਚ ਕੋਰੋਨਾ ਦੇ 6149 ਐਕਟਿਵ ਕੇਸ ਹਨ। ਹੁਣ ਤਕ ਸ਼ਹਿਰ ਵਿਚ ਕੋਰੋਨਾ ਨਾਲ ਕੁੱਲ 1105 ਮੌਤਾਂ ਹੋ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿਚ 1500 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋਏ ਹਨ।
ਰਾਹਤ ਦੀ ਗੱਲ ਇਹ ਹੈ ਕਿ ਹੁਣ ਕੋਰੋਨਾ ਦੇ ਨਵੇਂ ਮਾਮਲੇ ਘੱਟ ਰਹੇ ਹਨ। ਪਹਿਲਾਂ ਜਿੱਥੇ ਰੋਜ਼ਾਨਾ ਨਵੇਂ ਮਰੀਜ਼ਾਂ ਦੀ ਗਿਣਤੀ ਦੋ ਹਜ਼ਾਰ ਦੇ ਕਰੀਬ ਪਹੁੰਚ ਜਾਂਦੀ ਸੀ, ਉੱਥੇ ਹੁਣ ਇਹ ਅੱਧੇ ਰਹਿ ਗਈ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਜਾਰੀ ਹੈ।
ਇਸ ਦੇ ਨਾਲ ਹੀ ਮੁਹਾਲੀ ਵਿਚ 765 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਇੱਕ ਦੀ ਮੌਤ ਵੀ ਹੋਈ ਹੈ। ਇਸ ਸਮੇਂ ਮੁਹਾਲੀ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 7774 ਰਹਿ ਗਈ ਹੈ। ਜ਼ਿਲ੍ਹੇ ਵਿਚ ਹੁਣ ਤਕ ਕੁੱਲ 1115 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪੰਚਕੂਲਾ ਵਿਚ 516 ਨਵੇਂ ਪਾਜ਼ੇਟਿਵ ਪਾਏ ਗਏ ਹਨ। ਪੰਚਕੂਲਾ ਵਿਚ 739 ਐਕਟਿਵ ਮਰੀਜ਼ ਹਨ, ਜਿਨ੍ਹਾਂ ਵਿਚੋਂ 1718 ਮਰੀਜ਼ ਹੋਮ ਆਈਸੋਲੇਸ਼ਨ ਵਿਚ ਹਨ ਅਤੇ 21 ਮਰੀਜ਼ ਹਸਪਤਾਲ ਵਿਚ ਦਾਖ਼ਲ ਹਨ।