ਸੁਨੀਲ ਕੁਮਾਰ ਭੱਟੀ, ਡੇਰਾਬੱਸੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਬੇਬੇ ਨਾਨਕੀ ਜੀ ਡੇਰਾਬੱਸੀ ਵਿਖੇ ਭਾਰਤ ਵਿਕਾਸ ਪਰਿਸ਼ਦ ਡੇਰਾਬੱਸੀ ਵੱਲੋਂ ਆਪਣੇ 53 ਵੇਂ ਪੋ੍ਜੈਕਟ ਤਹਿਤ ਗੁਰਦੁਆਰਾ ਸਾਹਿਬ ਵਿਖੇ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ 'ਚ ਇਲਾਕੇ ਦੇ 12 ਸਕੂਲਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਵੱਖਰੇ ਵੱਖਰੇ ਢੰਗ ਨਾਲ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਹਨਾਂ ਦੀ ਜੀਵਨੀ ਅਤੇ ਸ਼ਹੀਦੀ 'ਤੇ ਚਾਨਣਾ ਪਾਇਆ। ਇਨ੍ਹਾਂ ਮੁਕਾਬਲਿਆਂ 'ਚ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ, ਦੂਜੇ ਸਥਾਨ ਤੇ ਏਏਆਰ ਜੈਨ ਸੀਨੀਅਰ ਸੈਕੰਡਰੀ ਸਕੂਲ ਅਤੇ ਤੀਜਾ ਸਥਾਨ ਸ੍ਰੀਮਤੀ ਐੱਨਐੱਨ ਮੋਹਨ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਨੇ ਹਾਸਲ ਕੀਤਾ। ਹੌਸਲਾ ਅਫ਼ਜਾਈ ਲਈ ਚੌਥਾ ਇਨਾਮ ਲਾਰਡ ਮਹਾਂਵੀਰ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤਾ ਗਿਆ। ਇਸ ਮੌਕੇ ਪਰਿਸ਼ਦ ਦੇ ਪ੍ਰਧਾਨ ਪਰਮਜੀਤ ਸਿੰਘ ਰੰਮੀ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਉਨਾਂ੍ਹ ਦੀ ਹੌਂਸਲਾ ਅਫਜ਼ਾਈ ਕੀਤੀ। ਉਹਨਾਂ ਬੱਚਿਆਂ ਨੂੰ ਆਪਣੇ ਸਿੱਖੀ ਇਤਿਹਾਸ ਨਾਲ ਜੁੜਨ ਲਈ ਪੇ੍ਰਿਤ ਵੀ ਕੀਤਾ। ਇਸ ਮੌਕੇ ਬਰਖਾ, ਸੁਰਿੰਦਰ ਅਰੋੜਾ, ਉਪੇਸ਼ ਬੰਸਲ ਪੋ੍ਜੈਕਟ ਚੇਅਰਮੈਨ ਹਤਿੰਦਰ ਮੋਹਨ ਸ਼ਰਮਾ ਹਾਜ਼ਰ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੂਲਾਂ ਵੱਲੋਂ ਭਾਰਤ ਵਿਕਾਸ ਪ੍ਰਰੀਸ਼ਦ ਦਾ ਧੰਨਵਾਦ ਕੀਤਾ ਗਿਆ।