ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ
ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਲੋਕਾਂ ਨੂੰ ਵੱਖ ਵੱਖ ਤਰੀਕੇ ਨਾਲ ਜਾਗਰੂਕ ਕਰਨ ਦੇ ਨਾਲ ਹਰੇਕ ਤਰਾਂ੍ਹ ਦੇ ਯਤਨ ਕਰ ਰਿਹਾ ਹੈ ਅੱਜ ਸਿਵਲ ਸਰਜਨ ਡਾ. ਸੰਜੇ ਕਪੂਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ,ਡਾਕਟਰ ਪ੍ਰਭਦੀਪ ਸਿੰਘ ਚਾਵਲਾ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ 100 ਫੀਸਦੀ ਟੀਕਾਕਰਨ ਕਰਵਾਉਣ ਲਈ ਅਪੀਲ ਕਰਦਿਆਂ ਆਖਿਆ ਕਿ ਅੱਜ 133 ਵਿਅਕਤੀਆਂ ਦਾ ਕੋਰੋਨਾ ਟੈਸਟ ਪਾਜੇਟਿਵ ਆਉਣ ਨਾਲ ਸਾਨੂੰ ਸਾਵਧਾਨ ਕਰਨ ਦਾ ਸੰਕੇਤ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਪਾਜੇਟਿਵ ਕੇਸਾਂ ਦੀ ਗਿਣਤੀ 866 ਹੋ ਗਈ ਹੈ, ਜਦਕਿ 97 ਵਿਅਕਤੀ ਸਿਹਤਯਾਬ ਹੋਏ ਹਨ। ਉਨਾਂ੍ਹ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਫਰੀਦਕੋਟ ਜ਼ਿਲ੍ਹੇ 'ਚ ਵੀ ਕੋਰੋਨਾ ਦੇ ਬਹੁਤ ਕੇਸ ਪਾਜ਼ੇਟਿਵ ਆਉਣੇ ਸ਼ੁਰੂ ਹੋ ਗਏ ਹਨ। ਉਨਾਂ੍ਹ ਵਲੋਂ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਅਤੇ ਕੋਵਿਡ ਕੈਂਪਾਂ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਟੀਕਾਕਰਨ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ, ਸੁੱਕੀ ਖਾਂਸੀ ਅਤੇ ਜੁਕਾਮ ਆਦਿ ਹੁੰਦਾ ਹੈ ਤਾਂ ਉਸ ਨੂੰ ਆਪਣਾ ਤੁਰਤ ਸੈਂਪਲ ਦੇਣਾ ਚਾਹੀਦਾ ਹੈ ਤਾਂ ਕਿ ਸਮਾਂ ਰਹਿੰਦੇ ਉਨਾਂ੍ਹ ਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫਸਰ ਹਰਿੰਦਰ ਗਾਂਧੀ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਘਰਾਂ 'ਚੋਂ ਬਾਹਰ ਆਉਣ ਸਮੇਂ ਮਾਸਕ ਲੈਣਾ ਜ਼ਰੂਰੀ ਹੈ।