ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ
ਸਿਵਲ ਸਰਜਨ ਡਾ. ਸੰਜੇ ਕਪੂਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕੁਲਦੀਪ ਧੀਰ ਨੇ ਲੋਕਾਂ ਨੂੰ ਕੋਰੋਨਾ ਤਾਂ ਬਚਾਅ ਲਈ ਸੌ ਪ੍ਰਤੀਸ਼ਤ ਟੀਕਾਕਰਨ ਕਰਵਾਉਣ ਲਈ ਕਿਹਾ। ਉਨਾ ਆਖਿਆ ਕਿ ਅੱਜ 154 ਵਿਅਕਤੀਆਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਨਾਲ ਸਾਨੂੰ ਸਾਵਧਾਨ ਕਰਨ ਦਾ ਸੰਕੇਤ ਦਿੰਦਾ ਹੈ। ਉਨਾ ਦੱਸਿਆ ਕਿ ਪਾਜ਼ੇਟਿਵ ਕੇਸਾਂ ਦੀ ਗਿਣਤੀ 778 ਹੋ ਗਈ ਹੈ। ਉਨਾਂ੍ਹ ਦੱਸਿਆ ਕਿ 3 ਮੌਤਾਂ ਹੋ ਗਈਆਂ ਹਨ ਤੇ 54 ਵਿਅਕਤੀ ਸਿਹਤਯਾਬ ਹੋ ਗਏ ਹਨ। ਉਨਾਂ੍ਹ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਕਾਰਨ ਫਰੀਦਕੋਟ ਜ਼ਿਲ੍ਹੇ 'ਚ ਵੀ ਕੋਰੋਨਾ ਦੇ ਬਹੁਤ ਕੇਸ ਪਾਜ਼ੇਟਿਵ ਆਉਣੇ ਸ਼ੁਰੂ ਹੋ ਗਏ ਹਨ। ਉਨਾਂ੍ਹ ਵੱਲੋਂ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਤੇ ਜ਼ੋਰ ਦਿੱਤਾ ਗਿਆ ਅਤੇ ਟੀਕਾਕਰਨ ਸਾਈਟਾਂ ਕੈਂਪਾਂ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਟੀਕਾਕਰਨ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਸੁੱਕੀ ਖਾਂਸੀ ਜੁਕਾਮ ਆਦਿ ਹੁੰਦਾ ਹੈ ਤਾਂ ਉਸ ਨੂੰ ਆਪਣਾ ਤੁਰੰਤ ਸੈਂਪਲ ਦੇਣਾ ਚਾਹੀਦਾ ਹੈ ਤਾਂ ਕਿ ਸਮਾਂ ਰਹਿੰਦੇ ਉਨਾਂ੍ਹ ਦਾ ਇਲਾਜ ਕੀਤਾ ਜਾ ਸਕੇ। ਇਸ ਮੌਕੇ ਕੋਟਕਪੂਰਾ ਦੇ ਸੀਨੀਅਰ ਮੈਡੀਕਲ ਅਫਸਰ ਹਰਿੰਦਰ ਗਾਂਧੀ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਘਰਾਂ ਚੋਂ ਬਾਹਰ ਆਉਣ ਸਮੇਂ ਮਾਸਕ ਲੈਣਾ ਜਰੂਰੀ ਹੈ,ਜ6ਆਦਾ ਇਕੱਠ ਕਰਨ ਤੇ ਰੋਕ ਹੈ, ਆਪਸੀ ਦੂਰੀ ਬਣਾਕੇ ਰੱਖਣ ਲਈ ਹਦਾਇਤਾਂ ਹਨ ਸੋ ਸਾਰੇ ਕੰਮਾਂ ਦੀ ਪਾਲਣਾ ਕਰਨਾ ਸਾਰਿਆਂ ਦਾ ਨੇਤਿਕ ਫਰਜ ਹੈ।