ਪੱਤਰ ਪੇ੍ਰਰਕ, ਫਰੀਦਕੋਟ : ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ ਹਰਬੀਰ ਸਿੰਘ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਮਿਤੀ 18-02-2022 ਸ਼ਾਮ 06.00 ਵਜੇ ਤੋਂ ਮਿਤੀ 20-02-2012 ਨੂੰ ਵੋਟਿੰਗ ਦਾ ਅਮਲ ਖਤਮ ਹੋਣ ਤੱਕ ਤੇ ਮਿਤੀ 10-03-2012 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਐਲਾਨਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ 'ਤੇ ਰੋਕ ਲਗਾਈ ਹੈ। ਇਹ ਹੁਕਮ ਹੋਟਲਾ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ। ਜਿਲਾ ਮੈਜਿਸਟੇ੍ਟ ਹਰਬੀਰ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਮਿਤੀ 20-02-2022 ਨੂੰ ਹੋ ਰਹੀਆਂ ਹਨ। ਇਨਾਂ੍ਹ ਚੋਣਾਂ ਦੌਰਾਨ ਕਿਸੇ ਵੀ ਤਰਾਂ੍ਹ ਦੇ ਨਸ਼ੀਲੇ ਪਦਾਰਥ ਅਤੇ ਸ਼ਰਾਬ ਆਦਿ ਵੇਚਣ, ਸਟੋਰ ਕਰਨ ਅਤੇ ਜਨਤਕ ਥਾਵਾਂ ਭਾਵ ਹੋਟਲਾਂ, ਰੈਸਟੋਰੈਂਟਾਂ ਵਿਚ ਸ਼ਰਾਬ ਵੇਚਣ, ਵਰਤਣ ਤੇ ਪਾਬੰਦੀ ਲਗਾਈ ਜਾਣੀ ਜਰੂਰੀ ਹੈ। ਇਨਾਂ੍ਹ ਹਦਾਇਤਾਂ ਅਨੁਸਾਰ ਵੋਟਾਂ ਪੈਣ ਲਈ ਨਿਰਧਾਰਿਤ ਸਮਾਂ ਖਤਮ ਹੋਣ ਤੋਂ 48 ਘੰਟੇ ਪਹਿਲਾਂ ਇਹ ਪਾਬੰਦੀ ਸ਼ੁਰੂ ਹੋ ਕੇ ਵੋਟਾਂ ਵਾਲੇ ਦਿਨ ਵੋਟਿੰਗ ਅਮਲ ਖਤਮ ਹੋਣ ਤੱਕ ਭਾਵ ਮਿਤੀ 18-02-2022 ਸ਼ਾਮ 06:00 ਵਜੇ ਤੋਂ ਮਿਤੀ 20-02-2022 ਨੂੰ ਵੋਟਿੰਗ ਅਮਲ ਖਤਮ ਹੋਣ ਤੱਕ ਅਤੇ ਮਿਤੀ 10-03-2022 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤਾ ਜਾਂਦਾ ਹੈ।