ਪੱਤਰ ਪੇ੍ਰਰਕ, ਫ਼ਰੀਦਕੋਟ : ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਪਿੰਡ ਮਿੱਡੂ ਮਾਨ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਨਾਂ੍ਹ ਦੀ ਅਗਵਾਈ ਹੇਠ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਸਾਬਕਾ ਸਰਪੰਚ ਜਸਵਿੰਦਰ ਸਿੰਘ ਸਮੇਤ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤਨੀ ਅਤੇ ਹਲਕਾ ਕਮੇਟੀ ਕੋਆਰਡੀਨੇਟਰ ਬੇਅੰਤ ਕੌਰ ਸੇਖੋਂ ਜੀ ਨੇ ਕੀਤਾ। ਇਸ ਮੌਕੇ ਬੇਅੰਤ ਕੌਰ ਸੇਖੋਂ ਨੇ ਕਿਹਾ ਕਿ ਉਨਾਂ੍ਹ ਨੂੰ ਖੁਸ਼ੀ ਹੈ ਕਿ ਲੋਕ ਆਪ ਮੁਹਾਰੇ ਪੰਜਾਬ ਵਿੱਚ ਰਾਜਨੀਤਕ ਬਦਲਾਅ ਦਾ ਹਿੱਸਾ ਬਣਨ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨਾਂ੍ਹ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਪੰਜਾਬ ਦੇ ਬੱਚਿਆਂ ਦੇ ਚੰਗੇ ਭਵਿੱਖ ਲਈ ਜ਼ਰੂਰੀ ਹੈ ਕਿ ਲੋਕ ਪੱਖੀ ਅਤੇ ਇਮਾਨਦਾਰ ਸਰਕਾਰ। ਇਸ ਤੋਂ ਪਹਿਲਾਂ ਅੱਜ ਸਵੇਰੇ 'ਆਪ' ਆਗੂ ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਵਿਖੇ ਆਪਣੀ ਰਿਹਾਇਸ਼ੀ ਕਾਲੋਨੀ, ਗਿਆਨੀ ਜ਼ੈਲ ਸਿੰਘ ਐਵਨਿਊ ਕਾਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ।