ਸੁਖਜਿੰਦਰ ਸਹੋਤਾ, ਫਰੀਦਕੋਟ : ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨ ਵੱਖ ਵੱਖ ਥਾਵਾਂ ਤੋਂ ਇਕ ਅੌਰਤ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਿਟੀ ਥਾਣਾ ਕੋਟਕਪੂਰਾ ਵਿਖੇ ਤਾਇਨਾਤ ਏਐੱਸਆਈ ਗੁਰਬਿੰਦਰ ਸਿੰਘ ਭਲਵਾਨ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਖਾਸ ਮੁਖਬਰ ਦੀ ਸੁੂਚਨਾਂ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਬਲਜਿੰਦਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਕਿਲਾ ਪਾਰਕ ਕੋਟਕਪੂਰਾ ਅਤੇ ਸੰਤੋਖ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜੀਵਨ ਨਗਰ ਬੀੜ ਕੋਟਕਪੂਰਾ ਨੂੰ ਸਥਾਨਕ ਜਲਾਲੇਆਣਾ ਸੜਕ 'ਤੇ ਰੋਕ ਕੇ ਐੱਸ ਆਈ ਪ੍ਰਰੀਤਮ ਸਿੰਘ ਨੂੰ ਮੌਕੇ 'ਤੇ ਬੁਲਾ ਕੇ ਮੋਟਰਸਾਈਕਲ ਸਵਾਰਾਂ ਦੀ ਤਲਾਸ਼ੀ ਕੀਤੀ ਤਾਂ ਉਕਤਾਨ ਕੋਲੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਇਸੇ ਤਰ੍ਹਾਂ ਏਐੱਸਆਈ ਸੁਖੇਦਵ ਸਿੰਘ ਦੀ ਅਗਵਾਈ ਵਾਲੀ ਪੰਜਗਰਾਈ ਕਲਾਂ ਦੀ ਪੁਲਿਸ ਪਾਰਟੀ ਨੇ ਗਗਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਿੱਲ ਪੱਤੀ ਪੰਜਗਰਾਂਈ ਕਲਾਂ ਨੂੰ ਬੱਸ ਅੱਡਾ ਪੰਜਗਰਾਂਈ ਕਲਾਂ ਨੇੜੇ ਕਾਬੂ ਕਰ ਕੇ ਉਸ ਕੋਲੋਂ ਪੰਜ ਗ੍ਰਾਮ ਹੈਰੋਇਨ, 2 ਲਾਈਟਰ, 2 ਸਿਲਵਰ ਪੰਨੀਆਂ ਬਰਾਮਦ ਕੀਤੀਆਂ। ਜਦਕਿ ਥਾਣਾ ਜੈਤੋ ਦੇ ਐੱਸ ਆਈ ਗੁਰਮੇਲ ਕੌਰ ਦੀ ਅਗਵਾਈ ਵਾਲੀ ਟੀਮ ਨੇ ਨੇੜਲੇ ਪਿੰਡ ਗੁਰੂਸਰ ਦੇ ਸਵ. ਜੋਗਿੰਦਰ ਸਿੰਘ ਦੀ ਪਤਨੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 230 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤਾਨ ਖਿਲਾਫ ਵੱਖ ਵੱਖ ਥਾਣਿਆਂ 'ਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਤਿੰਨ ਵੱਖ ਵੱਖ ਮਾਮਲੇ ਦਰਜ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੱਡੇ ਨਸ਼ਾ ਤਸਕਰ ਦਾ ਸੁਰਾਗ ਲਾਇਆ ਜਾ ਸਕੇ।