ਪੱਤਰ ਪੇ੍ਰਰਕ, ਫਰੀਦਕੋਟ : ਐੱਸਐੱਚਐੱਫ ਦੇ ਸੇਵਾਦਾਰਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਸਮਾਗਮ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ, ਕੋਟਕਪੂਰਾ ਰੋਡ ਫਰੀਦਕੋਟ ਵਿਖੇ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਐੱਸਐੱਚਐੱਫ ਫਰੀਦਕੋਟ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਦੇ ਸਹਿਯੋਗ ਨਾਲ ਫਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ। ਇਨ੍ਹਾਂ ਪਰਿਵਾਰਾਂ ਵਿਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿਚ ਰਹਿਣ ਵਾਲੇ ਪੰਜਾਬ ਨਾਲ ਸਬੰਧਿਤ ਗੁਰੂ ਆਸਰਾ ਕਲੱਬ ਦੇ ਨੌਜਵਾਨ ਵੀਰਾਂ-ਭੈਣਾਂ ਵੱਲੋਂ ਸੰਗਤੀ ਰੂਪ ਵਿਚ ਹਰ ਮਹੀਨੇ ਆਪਣੀ ਕਿਰਤ ਕਮਾਈ ਦਾ ਦਸਵੰਧ ਇਕੱਠਾ ਕਰਦੇ ਹਨ ਅਤੇ ਪੰਜਾਬ ਦੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਆਰਥਿਕ ਮਦਦ, ਲੋੜਵੰਦ ਮਰੀਜ਼ਾਂ ਦੇ ਇਲਾਜ ਆਦਿ ਦੀ ਸੇਵਾ ਵਿਚ ਸਹਿਯੋਗ ਕਰਦੇ ਹਨ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਆਸਟੇ੍ਲੀਆ ਤੋਂ ਕਰਮਜੀਤ ਸਿੰਘ ਟਿੰਕੂ ਹਾਜ਼ਰ ਹੋਏ ਅਤੇ ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਰ ਸੇਵਾ, ਨਾਰਾਇਣ ਸੇਵਾ ਦੇ ਕਾਰਜ ਨੂੰ ਰਲ ਮਿਲ ਕੇ ਵੱਡੇ ਪੱਧਰ ਉੱਤੇ ਚਲਾਉਣਾ ਚਾਹੀਦਾ ਹੈ। ਵਿੱਕੀ ਗਰੋਵਰ ਅਤੇ ਅਤੇ ਜਸਪ੍ਰਰੀਤ ਸਿੰਘ ਨੇ ਗੁਰੂ ਆਸਰਾ ਕਲੱਬ ਦੇ ਸਮੂਹ ਸੇਵਾਦਾਰ ਵੀਰਾਂ-ਭੈਣਾਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਵਿਦੇਸ਼ਾਂ ਵਿਚ ਵਸੇ ਧੀਆਂ ਪੁੱਤਰ ਵਿਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਪੰਜਾਬ ਦੇ ਲੋੜਵੰਦਾਂ ਦੀ ਮਦਦ ਕਰਨਾ ਵੀ ਆਪਣਾ ਫਰਜ਼ ਸਮਝਦੇ ਹਨ। ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦੇ ਪ੍ਰਧਾਨ ਅਮਨਪ੍ਰਰੀਤ ਸਿੰਘ ਭਾਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।