ਪੱਤਰ ਪੇ੍ਰਰਕ, ਫ਼ਰੀਦਕੋਟ : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਹਰਬੀਰ ਸਿੰਘ ਆਈ.ਏ.ਐਸ. ਵੱਲੋਂ ਆਦਰਸ਼ ਚੋਣ ਜਾਬਤਾ ਲਾਗੂ ਹੋਣ ਉਪਰੰਤ ਸਮੁੱਚੇ ਚੋਣ ਅਮਲ ਦੌਰਾਨ ਵੋਟਾਂ ਖਰੀਦਣ ਜਾਂ ਹੋਰ ਕੰਮਾਂ ਲਈ ਪੈਸੇ ਦੀ ਦੁਰਵਰਤੋਂ ਰੋਕਣ ਅਤੇ ਸ਼ੱਕੀ ਲੈਣ ਦੇਣ ਤੇ ਵਿਸ਼ੇਸ਼ ਨਿਗਾਂ੍ਹ ਰੱਖਣ ਲਈ ਜ਼ਿਲੇ ਦੇ ਸਮੂਹ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ੍ਹ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਜਾਰੀ ਗਾਈਡਲਾਈਨਜ਼ ਤੋਂ ਜਾਣੂ ਕਰਵਾਇਆ ਤੇ ਕਿਹਾ ਕਿ ਇਨਾਂ੍ਹ ਹੁਕਮਾਂ ਅਤੇ ਗਾਈਡਲਾਈਨਜ਼ ਦੀ ਇੰਨਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਰਾਜਦੀਪ ਸਿੰਘ ਬਰਾੜ ਅਤੇ ਐਸ.ਡੀ.ਐਮ ਮੈਡਮ ਬਲਜੀਤ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫਸਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਬੈਂਕਾਂ ਦਾ ਕੈਸ਼ ਜਿਸ ਵਾਹਨ ਵਿਚ ਲੈ ਕੇ ਜਾਣਾ ਹੈ, ਉਸ ਦੇ ਸਾਰੇ ਮੁਕੰਮਲ ਕਾਗਜ਼ਾਤ ਹੋਣੇ ਚਾਹੀਦੇ ਹਨ ਅਤੇ ਕਿਸੇ ਤੀਸਰੀ ਧਿਰ ਦੀ ਨਗਦੀ ਨਹੀਂ ਹੋਣੀ ਚਾਹੀਦੀ ਅਤੇ ਜਿਹੜਾ ਵਿਅਕਤੀ ਨਗਦੀ ਲੈ ਕੇ ਆਇਆ ਹੈ, ਉਸ ਪਾਸ ਸਬੰਧਤ ਪਹਿਚਾਣ ਪੱਤਰ ਦੇ ਦਸਤਾਵੇਜ਼ ਹੋਣਾ ਜ਼ਰੂਰੀ ਹੈ। ਉਨਾਂ੍ਹ ਕਿਹਾ ਕਿ ਚੋਣਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਿਸੇ ਵੀ ਬੈਂਕ ਦੇ ਸ਼ੱਕੀ ਖਾਤਿਆਂ ਵਿਚ ਜਮਾਂ੍ਹ ਰਾਸ਼ੀ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋ ਰਹੀ ਹੈ ਜਾਂ ਕਿਸੇ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿਚ ਆਰ.ਟੀ.ਜੀ.ਐਸ., ਨੈਫਟ ਰਾਹੀਂ ਜਿਆਦਾ ਅਦਾਇਗੀ ਤਾਂ ਨਹੀਂ ਹੋ ਰਹੀ ਹੈ। ਜੇਕਰ ਇਸ ਤਰਾਂ੍ਹ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੌਕੇ 'ਤੇ ਹੀ ਸਬੰਧਤ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਉਨਾਂ੍ਹ ਨਿਰਦੇਸ਼ ਦਿੱਤੇ ਕਿ ਉਮੀਦਵਾਰ, ਉਸ ਦੀ ਪਤਨੀ ਤੇ ਉਸ ਦੇ ਆਸ਼ਰਿਤ ਦੇ ਬੈਂਕ ਖਾਤੇ ਤੋਂ ਇਕ ਲੱਖ ਰੁਪਏ ਤੋਂ ਵੱਧ ਦੀ ਅਦਾਇਗੀ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਚੋਣਾਂ ਦੌਰਾਨ ਇਸ ਤਰਾਂ੍ਹ ਦਾ ਕੋਈ ਵੀ ਸ਼ੱਕੀ ਲੈਣ-ਦੇਣ ਵੋਟਰਾਂ ਨੂੰ ਰਿਸ਼ਵਤ ਦੇਣ ਲਈ ਕੀਤਾ ਜਾ ਸਕਦਾ ਹੈ। ਉਨਾਂ੍ਹ ਕਿਹਾ ਕਿ ਇਕ ਤੋਂ ਦੂਜੇ ਬੈਂਕ ਵਿੱਚ ਨਗਦੀ ਲੈ ਜਾਣ ਵੇਲੇ ਲੀ ਲੋੜੀਂਦੇ ਕਾਗਜਾਤ ਹੋਣੇ ਜ਼ਰੂਰੀ ਹਨ। ਇਸ ਮੌਕੇ ਸਮੂਹ ਬੈਂਕਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।