ਭੋਲਾ ਸ਼ਰਮਾ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਤੇ ਪੇਪਰ ਐਂਡ ਲਾਇਬੇ੍ਰਰੀ ਦੇ ਮੈਂਬਰ ਅਮੋਲਕ ਸਿੰਘ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬਾ ਪੱਧਰੀ ਅੰਡਰ-14 ਲੜਕਿਆਂ ਦਾ ਕ੍ਰਿਕਟ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪਿਛਲੀ 28 ਨਵੰਬਰ ਤੋਂ ਚੱਲ ਰਿਹਾ ਸੀ। ਇਹ ਟੂਰਨਾਮੈਂਟ ਅੱਜ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ। ਇਸ ਪ੍ਰਭਾਵਸ਼ਾਲੀ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਦਿ ਟਰੱਕ ਆਪੇ੍ਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਤੇ ਵਿਧਾਇਕ ਅਮੋਲਕ ਸਿੰਘ ਦੇ ਬੇਹੱਦ ਕਰੀਬੀ ਮਿੱਤਰ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਵਜੋਂ, ਵਿਸ਼ੇਸ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਮਨਪ੍ਰਰੀਤ ਸਿੰਘ ਅਤੇ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਸ਼ਾਮਲ ਹੋਏ। ਇਸ ਮੌਕੇ ਕੁਲਦੀਪ ਸਿੰਘ ਗਿੱਲ ਡੀਐੱਮ ਸਪੋਰਟਸ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਮੁੱਖ ਮਹਿਮਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਤੇ ਨੌਜਵਾਨ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਸਫ਼ਲ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਉਤਸਾਹਿਤ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੈਤੋ ਹਲਕੇ 'ਚ ਖੇਡਾਂ ਨੂੰ ਉੱਚ ਮੁਕਾਮ ਤਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਅੰਦਰ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਲਈ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਅਜਿਹੀਆਂ ਕੋਸ਼ਿਸ਼ਾਂ ਲਈ ਖਿਡਾਰੀਆਂ ਨੂੰ ਸ਼ਾਬਾਸ਼ ਦਿੰਦਿਆਂ, ਇਨ੍ਹਾਂ ਨੂੰ ਜਾਰੀ ਰੱਖਣ ਲਈ ਪੇ੍ਰਿਆ। ਇਸ ਮੌਕੇ ਵਿਸ਼ੇਸ ਮਹਿਮਾਨ ਡੀਈਓ ਫ਼ਰੀਦਕੋਟ ਮਨਪ੍ਰਰੀਤ ਸਿੰਘ ਨੇ ਕਿਹਾ ਕਿ ਸਾਨੂੰ ਇਸੇ ਤਰ੍ਹਾਂ ਹੀ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਸਾਡੇ ਸਰੀਰ ਅਤੇ ਮਨ ਨੂੰ ਤੰਦਰੁਸਤੀ ਅਤੇ ਤਾਜ਼ਗੀ ਦਿੰਦੀਆਂ ਹਨ। ਸਾਨੂੰ ਹਾਰ, ਜਿੱਤ ਦੀ ਪ੍ਰਵਾਹ ਨਾ ਕਰਦੇ ਹੋਏ ਲਗਾਤਾਰ ਖੇਡਾਂ ਵਿਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ। ਮੌਕੇ ਤੋਂ ਪ੍ਰਰਾਪਤ ਜਾਣਕਾਰੀ ਅਨੁਸਾਰ ਇਸ ਸੂਬਾ ਪੱਧਰੀ ਟੂਰਨਾਮੈਟ 'ਚ ਪੰਜਾਬ ਦੀਆਂ 23 ਟੀਮਾਂ ਨੇ ਹਿੱਸਾ ਲਿਆ। ਇਸ ਟੂਰਨਾਮੈਂਟ 'ਚ ਅੰਡਰ-14 ਸਾਲ ਲੜਕਿਆਂ ਦੇ ਸਖ਼ਤ ਮੁਕਾਬਲਿਆਂ 'ਚ ਜ਼ਿਲ੍ਹਾ ਪਟਿਆਲਾ ਦੀ ਟੀਮ ਨੇ ਪਹਿਲਾ, ਸ੍ਰੀ ਅੰਮਿ੍ਤਸਰ ਸਾਹਿਬ ਦੀ ਟੀਮ ਨੇ ਦੂਜਾ ਅਤੇ ਰੂਪ ਨਗਰ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਮੁੱਖ ਮਹਿਮਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਵਿਸ਼ੇਸ ਮਹਿਮਾਨ ਡੀਈਓ ਮਨਪ੍ਰਰੀਤ ਸਿੰਘ ਅਤੇ ਵਿਸ਼ੇਸ ਮਹਿਮਾਨ ਇਕਬਾਲ ਸਿੰਘ ਡੋਡ ਵੱਲੋਂ ਸਾਂਝੇ ਤੌਰ 'ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਜੇਤੂ ਟੀਮਾਂ ਹੁਣ ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਹਿੱਸਾ ਲੈਣਗੀਆਂ। ਇਸ ਮੌਕੇ ਮੁੱਖ ਮਹਿਮਾਨ ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਵਿਸ਼ੇਸ ਮਹਿਮਾਨ ਡੀਈਓ ਮਨਪ੍ਰਰੀਤ ਸਿੰਘ ਅਤੇ ਵਿਸ਼ੇਸ ਮਹਿਮਾਨ ਇਕਬਾਲ ਸਿੰਘ ਡੋਡ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਖਾਣੇ ਅਤੇ ਰਿਹਾਇਸ਼ ਪਿੰ੍ਸੀਪਲ ਦਰਸ਼ਨ ਸਿੰਘ ਵੱਲੋਂ ਬਹੁਤ ਹੀ ਵਧੀਆਂ ਢੰਗ ਨਾਲ ਕੀਤਾ ਗਿਆ।
ਇਸ ਮੌਕੇ ਪਿੰ੍ਸੀਪਲ ਪ੍ਰਭਜੋਤ ਸਿੰਘ, ਖੁਸ਼ਵੰਤ ਬਰਗਾੜੀ, ਬੇਅੰਤ ਸਿੰਘ, ਅਮਨਦੀਪ ਕੌਰ, ਰਮਨਦੀਪ ਕੌਰ, ਬਲਜਿੰਦਰ ਕੌਰ, ਅਰੁਣ ਦੇਵਗਨ, ਉਪਿੰਦਰ ਸ਼ਰਮਾ, ਹਰਮਨਦੀਪ ਸਿੰਘ, ਅਮੋਲਕ ਸਿੰਘ, ਭਲਵਾਨ ਸਿੰਘ, ਲਵਲੀ ਸਰਾਵਾਂ, ਬਲਕਰਨ ਸਿੰਘ ਰਸੀਲਾ, ਸੁਰੇਸ਼ ਕੁਮਾਰ, ਸ਼ਰਨਜੀਤ ਸਿੰਘ, ਜਸਵੰਤ ਸਿੰਘ, ਗੁਰਪ੍ਰਰੀਤ ਸਿੰਘ, ਜਸਵਿੰਦਰ ਸਿੰਘ, ਸਰਵਨ ਸਿੰਘ, ਨਿਰਮਲ ਸਿੰਘ ਪ੍ਰਧਾਨ ਸਹਿਕਾਰੀ ਸਪਾ, ਅਮਨ ਸਿੰਘ, ਰਾਣਾ ਬਰਾੜ, ਸਰਪੰਚ ਭੁਪਿੰਦਰ ਸਿੰਘ, ਸਰਪੰਚ ਕੁਲਦੀਪ ਸਿੰਘ ਡੋਡ, ਜਸਮੇਲ ਸਿੰਘ, ਗੋਗੀ ਬਾਜਾਖਾਨਾ ਆਦਿ ਹਾਜ਼ਰ ਸਨ।