ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ : ਸੜਕ ਸੁਰੱਖਿਆ ਮੁਹਿੰਮ ਤਹਿਤ ਸਰਕਾਰੀ ਪ੍ਰਰਾਇਮਰੀ ਸਕੂਲ ਸਿਬੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਅਤੇ ਗਾਂਧੀ ਮਾਡਲ ਕਾਲਜ ਕੋਟਕਪੂਰਾ ਦੇ 380 ਦੇ ਕਰੀਬ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕੀਤਾ ਗਿਆ। ਇਸ ਦੌਰਾਨ ਬੁਲਾਰਿਆਂ ਨੇ ਤੇਜ਼ ਰਫ਼ਤਾਰ ਨਾਲ ਵਾਹਨ ਨਾ ਚਲਾਉਣ ਸਮੇਤ ਟ੍ਰੈਿਫ਼ਕ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟ੍ਰੈਫਿਕ ਸਾਈਨ ਬੋਰਡ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਰਕਾਰੀ ਪ੍ਰਰਾਇਮਰੀ ਸਕੂਲ ਸਿਬੀਆਂ ਬ੍ਾਂਚ ਬਲਾਕ ਕੋਟਕਪੂਰਾ ਦੀ ਪਿੰ੍ਸੀਪਲ ਬਲਜੀਤ ਕੌਰ ਅਤੇ ਕੁਮਾਰੀ ਵੀਰਪਾਲ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਕਿਉਂਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਨਾਲ ਸਾਡੀ ਜਾਨ ਖ਼ਤਰੇ ਵਿਚ ਪੈ ਜਾਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਟ੍ਰੈਫਿਕ ਵਿਭਾਗ ਵੱਲੋਂ ਵੱਖ-ਵੱਖ ਥਾਵਾਂ 'ਤੇ ਸਾਈਨ ਬੋਰਡ ਲਾਏ ਜਾਂਦੇ ਹਨ, ਤਾਂ ਜੋ ਅਸੀਂ ਉਨ੍ਹਾਂ ਦੇ ਨਿਯਮਾਂ ਅਤੇ ਸੜਕ ਦੀ ਜ਼ਰੂਰਤ ਨੂੰ ਸਮਝ ਸਕੀਏ। ਉਦਾਹਰਨ ਵਜੋਂ ਜੇਕਰ ਕਿਤੇ ਪੁਲ ਘੱਟ ਚੌੜਾ ਹੈ ਤਾਂ ਉਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਵਾਹਨ ਨੂੰ ਕਿਸ ਰਫ਼ਤਾਰ ਨਾਲ ਚਲਾਉਣਾ ਹੈ, ਇਸ ਦੀ ਜਾਣਕਾਰੀ ਵੀ ਸਾਈਨ ਬੋਰਡ ਰਾਹੀਂ ਦਿੱਤੀ ਜਾਂਦੀ ਹੈ। ਇਸ ਲਈ ਸਾਨੂੰ ਉਨ੍ਹਾਂ ਬਾਰੇ ਵੀ ਪੂਰੀ ਜਾਣਕਾਰੀ ਰੱਖਣੀ ਚਾਹੀਦੀ ਹੈ, ਤਾਂ ਜੋ ਅਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਕਰ ਕੇ ਆਪਣੇ ਆਪ ਨੂੰ ਸੁਰੱਖਿਅਤ ਰੱਖ ਸਕੀਏ।
ਗਾਂਧੀ ਮਾਡਲ ਕਾਲਜ ਦੇ ਪ੍ਰਰੋ. ਮੁਖਤਿਆਰ ਸਿੰਘ ਅਤੇ ਪ੍ਰਰੋ. ਹਰਬੰਸ ਸਿੰਘ ਪਦਮ ਨੇ ਵਿਦਿਆਰਥੀਆਂ ਨੂੰ ਤੇਜ਼ ਰਫ਼ਤਾਰ ਨਾਲ ਵਾਹਨ ਨਾ ਚਲਾਉਣ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਕਿ ਤੇਜ਼ ਰਫ਼ਤਾਰ ਸੜਕ ਹਾਦਸਿਆਂ ਦਾ ਵੱਡਾ ਕਾਰਨ ਹੈ ਅਤੇ ਇਸ ਕਾਰਨ ਹਰ ਰੋਜ਼ ਸੜਕ ਹਾਦਸੇ ਵਾਪਰਦੇ ਹਨ। ਜਿਸ ਵਿਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਕਈ ਅਪੰਗ ਹੋ ਜਾਂਦੇ ਹਨ। ਜਿਸ ਕਾਰਨ ਉਹ ਸਾਰੀ ਉਮਰ ਪਛਤਾਉਣ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਇਸ ਲਈ ਕਦੇ ਵੀ ਤੇਜ਼ ਰਫ਼ਤਾਰ ਨਾਲ ਵਾਹਨ ਨਾ ਚਲਾਓ। ਤੇਜ਼ ਰਫ਼ਤਾਰ ਸਾਨੂੰ ਇਕ ਵਾਰ ਮਜ਼ਾ ਦਿੰਦੀ ਹੈ, ਪਰ ਕਈ ਵਾਰ ਇਹ ਮਜ਼ਾ ਜ਼ਿੰਦਗੀ ਦੀ ਸਜ਼ਾ ਬਣ ਜਾਂਦਾ ਹੈ। ਇਸ ਲਈ ਜਿੱਥੇ ਤੁਸੀਂ ਤੇਜ਼ ਰਫ਼ਤਾਰ ਨਾਲ ਗੱਡੀ ਨਹੀਂ ਚਲਾਉਂਦੇ, ਉੱਥੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਿਤ ਕਰੋ।
ਸਮਾਜ ਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਵਿਦਿਆਰਥੀਆਂ ਨੂੰ ਵਾਹਨ ਚਲਾਉਂਦੇ ਸਮੇਂ ਸਾਰੇ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਤ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਅਸੀਂ ਸੜਕਾਂ 'ਤੇ ਗੱਡੀ ਚਲਾਉਂਦੇ ਹਾਂ ਤਾਂ ਸਾਨੂੰ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ। ਕਿਉਂਕਿ ਇਹ ਇਕ ਅਪਰਾਧ ਹੈ ਅਤੇ ਇਸ ਲਈ ਸਾਨੂੰ ਜੁਰਮਾਨਾ ਦੇ ਨਾਲ-ਨਾਲ ਸਜ਼ਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਕਸਰ ਲੋਕ ਸੜਕੀ ਨਿਯਮਾਂ ਦੀ ਉਲੰਘਣਾ ਕਰਦੇ ਹਨ ਤੇ ਪੁਲਿਸ ਉਨ੍ਹਾਂ ਦਾ ਚਲਾਨ ਕੱਟਦੀ ਹੈ। ਅਜਿਹੀ ਸਥਿਤੀ ਵਿਚ ਉਨ੍ਹਾਂ ਦਾ ਨਾ ਸਿਰਫ਼ ਆਰਥਿਕ ਨੁਕਸਾਨ ਹੁੰਦਾ ਹੈ, ਸਗੋਂ ਸਾਡੀ ਜਾਨ ਵੀ ਖ਼ਤਰੇ ਵਿਚ ਪੈਂਦੀ ਹੈ। ਇਸ ਲਈ ਤੁਹਾਨੂੰ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ।