ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਡਾ. ਅੰਬੇਡਕਰ ਵੈੱਲਫੇਅਰ ਸੋਸਾਇਟੀ ਵੱਲੋਂ ਸਰਪ੍ਰਸਤ ਨਰੇਸ਼ ਵੈਦ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਵਿਦਿਆਰਥੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ। ਐਮਐਲਏ ਰਾਏ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ। ਸੁਸਾਇਟੀ ਵੱਲੋਂ ਵਿਧਾਇਕ ਲਖਵੀਰ ਰਾਏ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਨਰੇਸ਼ ਵੈਦ ਨੇ ਦੱਸਿਆ ਕਿ ਉਕਤ ਪੋ੍ਗਰਾਮ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਹੈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਜਤਿੰਦਰ ਸਿੰਘ ਨੇ ਦੱਸਿਆ ਕਿ ਇਹ ਖੇਡ ਕਿੱਟਾਂ ਸਰਕਾਰੀ ਹਾਈ ਸਕੂਲ ਮਾਧੋਪੁਰ, ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਸਾਹਿਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਸੁਸਾਇਟੀ ਦੇ ਸੂਬਾ ਪ੍ਰਧਾਨ ਆਰਕੇ ਰਾਕੇਸ਼ ਮਨਚੰਦਾ, ਜਨਰਲ ਸਕੱਤਰ ਐਡਵੋਕੇਟ ਕਮਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸਰਹਿੰਦ, ਪਿੰ੍ਸੀਪਲ ਸਰਬਜੀਤ ਸਿੰਘ, ਲੈਕਚਰਾਰ ਪੂਰਨ ਸਹਿਗਲ, ਰਣਜੋਧ ਸਿੰਘ, ਧੀਰਜ ਮੋਹਨ, ਸ਼ਮਸ਼ੇਰ ਸਿੰਘ, ਸੁਖਜਿੰਦਰ ਸਿੰਘ, ਜੇਪੀ ਸਿੰਘ, ਐਡਵੋਕੇਟ ਅੰਮਿ੍ਤਪਾਲ ਸਿੰਘ, ਹਰਵਿੰਦਰ ਬਿੱਟੂ ਸੂਦ ਆਦਿ ਮੌਜੂਦ ਸਨ।