ਕੇਵਲ ਸਿੰਘ,ਅਮਲੋਹ
ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਸਰਕਾਰ ਵੱਲੋਂ ਐਤਵਾਰ ਨੂੰ ਲਾਕਡਾਊਨ ਦੇ ਆਦੇਸ਼ ਦਿੱਤੇ ਗਏ ਸਨ ਜਿਸ ਨੂੰ ਅਮਲੋਹ ਵਿਚ ਭਰਵਾਂ ਹੁੰਗਾਰਾ ਮਿਲਿਆ ਮੁਕੰਮਲ ਬੰਦ ਦੌਰਾਨ ਬਾਜਾਰਾਂ ਦੀਆਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹੀਆਂ ਅਤੇ ਮੈਡੀਕਲ ਦੀਆਂ ਦੁਕਾਨਾਂ ਹੀ ਖੁੱਲੀਆਂ ਰਹੀਆਂ। ਥਾਣਾ ਮੁਖੀ ਕੁਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਮਲੋਹ ਸ਼ਹਿਰ ਨੂੰ ਲਗਦੇ ਮੇਨ ਰਸਤਿਆਂ 'ਤੇ ਨਾਕਾਬੰਦੀ ਕੀਤੀ ਗਈ । ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੁਕਾਨਾਂ ਮੁਕੰਮਲ ਬੰਦ ਰੱਖੀਆਂ ਗਈਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਪੂਰਨ ਸਹਿਯੋਗ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਕੋਰੋਨਾ ਨੂੰ ਹਰਾਉਣ ਲਈ ਆਪਣਾ ਸਹਿਯੋਗ ਜ਼ਰੂਰ ਦੇਣ ਕਿਉਂਕਿ ਸਹਿਯੋਗ ਨਾਲ ਹੀ ਕੋਰੋਨਾ ਮਹਾਮਾਰੀ ਤੋਂ ਛੁਟਕਾਰਾ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੋਸ਼ਲ ਡਿਸਟੈਂਸ ਦਾ ਵੀ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਮਾਸ਼ਕ ਲਗਾਉਣਾ ਯਕੀਨੀ ਬਣਾਵੇ ਅਤੇ ਹੱਥਾਂ ਨੂੰ ਵੀ ਕੁੱਝ ਸਮੇਂ ਬਾਅਦ ਸੈਨੇਟਾਈਜ਼ਰ ਜਾਂ ਸਾਬਣ ਨਾਲ ਧੋਇਆ ਜਾਵੇ ਕਿੳਂੁਕਿ ਕੋਰੋਨਾ ਤੋਂ ਬਚਾਅ ਲਈ ਸਫਾਈ ਜ਼ਰੂਰੀ ਹੈ।