ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਕਤ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਰਹਿੰਦ ਬਲਾਕ ਦੇ ਪਿੰਡ ਪੰਡਰਾਲੀ ਵਿਖੇ ਬਣਾਏ ਨਵੇਂ ਕਮਿਊਨਿਟੀ ਸੈਂਟਰ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਇਸ ਪ੍ਰਰਾਜੈਕਟ ਤਹਿਤ ਪਿੰਡ ਦੇ ਲੋਕਾਂ ਦੀ ਸਹੂਲਤ ਲਈ ਇਸ ਕਮਿਊਨਿਟੀ ਸੈਂਟਰ 'ਚ ਵੱਡਾ ਪਾਰਕ, ਓਪਨ ਜਿੰਮ ਵੀ ਬਣਾਈ ਗਈ ਹੈ। ਹਲਕਾ ਫ਼ਤਹਿਗੜ ਸਾਹਿਬ ਦੇ ਪਿੰਡਾਂ ਨੂੰ ਆਪਸ 'ਚ ਜੋੜਨ ਵਾਲੀਆਂ ਸਾਰੀਆਂ ਿਲੰਕ ਸੜਕਾਂ ਦੀ ਵਿਸੇਸ਼ ਮੁਰੰਮਤ ਤੇ ਨਵ-ਨਿਰਮਾਣ ਕੀਤਾ ਗਿਆ ਹੈ। ਇਸ ਮੌਕੇ ਵਧੀਕ ਕਮਿਸ਼ਨਰ ਵਿਕਾਸ ਹਰਕੰਵਲਜੀਤ ਸਿੰਘ, ਮਨਦੀਪ ਕੌਰ, ਬਲਾਕ ਪ੍ਰਧਾਨ ਤੇ ਪਿੰਡ ਦੇ ਸਰਪੰਚ ਗੁਰਮੁਖ ਸਿੰਘ, ਚੇਅਰਮੈਨ ਭੁਪਿੰਦਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ, ਜ਼ਿਲ੍ਹਾ ਪ੍ਰਰੀਸ਼ਦ ਚੇਅਰਪਰਸਨ ਮਨਦੀਪ ਕੌਰ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਇੰਦਰਪਾਲ ਸਿੰਘ, ਬਲਾਕ ਸੰਮਤੀ ਦੇ ਚੇਅਰਪਰਸਨ ਗੁਰਜੀਤ ਕੌਰ, ਚੇਅਰਮੈਨ ਤੇ ਸਰਪੰਚ ਦਵਿੰਦਰ ਸਿੰਘ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਹਰਬੰਸ ਸਿੰਘ ਜੇਈ, ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ, ਰਿੰਕੂ ਸਿੰਘ, ਸੋਨੀ ਸਿੰਘ, ਸਰਬਜੀਤ ਕੌਰ, ਲਵਪ੍ਰਰੀਤ ਕੌਰ, ਨਛੱਤਰ ਕੌਰ ਤੇ ਹੋਰ ਹਾਜ਼ਰ ਸਨ।