ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਦੇ ਗਣਿਤ ਵਿਭਾਗ ਵਲੋਂ ਅਲਜੈਬਰਾ ਤੇ ਇਸ ਦੀਆਂ ਅਰਜ਼ੀਆਂ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿਚ ਗੈਸਟ ਲੈਕਚਰ ਵਿਚ ਮੁੱਖ ਬੁਲਾਰੇ ਵਜੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਰੁਪਿੰਦਰਜੀਤ ਕੌਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗਣਿਤ ਵਿਭਾਗ ਦੇ ਵਿਦਿਆਰਥੀ ਵੱਡੀ ਗਿਣਤੀ 'ਚ ਮੌਜੂਦ ਸਨ, ਜਿਨ੍ਹਾਂ ਨੂੰ ਡਾ. ਰੁਪਿੰਦਰਜੀਤ ਕੌਰ ਨੇ ਵਿਸਥਾਰ ਸਹਿਤ ਅਲਜੈਬਰਾ ਅਤੇ ਇਸ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ ਤੇ ਉਨਾਂ੍ਹ ਨੂੰ ਗਣਿਤ ਨੂੰ ਪੂਰੀ ਲਗਨ ਅਤੇ ਦਿਲਚਸਪੀ ਨਾਲ ਪੜ੍ਹਨ ਦੇ ਗੁਰ ਦੱਸੇ। ਕਾਲਜ ਦੇ ਡਾਇਰੈਕਟਰ ਪਿੰ੍ਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਗਣਿਤ ਇਕ ਰੌਚਕ ਵਿਸ਼ਾ ਹੈ ਜੋ ਪੂਰੀ ਜ਼ਿੰਦਗੀ ਸਾਡੇ ਕੰਮ ਆਉਂਦਾ ਹੈ ਅਤੇ ਜੇਕਰ ਵਿਦਿਆਰਥੀ ਇਸ ਵਿਸ਼ੇ ਨੂੰ ਰੌਚਕਤਾ ਨਾਲ ਪੜ੍ਹਨਗੇ ਤਾਂ ਇਸ ਨੂੰ ਸਮਝਣਾ ਬਹੁਤ ਹੀ ਆਸਾਨ ਹੋ ਜਾਵੇਗਾ। ਗਣਿਤ ਵਿਭਾਗ ਦੇ ਮੁਖੀ ਡਾ. ਨਮਿਤਾ ਬੇਰੀ ਨੇ ਕਿਹਾ ਕਿ ਵਿਭਾਗ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕਰਦਾ ਰਹਿੰਦਾ ਹੈ ਤੇ ਅੱਗੋਂ ਵੀ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਧੰਨਵਾਦ ਮਤਾ ਡਾ. ਗੁਰਸ਼ਰਨ ਕੌਰ ਨੇ ਪੇਸ਼ ਕੀਤਾ। ਇਸ ਮੌਕੇ ਗਣਿਤ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਮੌਜੂਦ ਸਨ।