ਤੇਜਿੰਦਰ ਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਚੋਣ ਕਮਿਸ਼ਨ ਪੰਜਾਬ ਦੀ ਹਦਾਇਤਾਂ ਅਨੁਸਾਰ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੰਭਲੇ ਮਾਰੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲੇ੍ਹ ਅੰਦਰ ਚੋਣ ਕਮਿਸ਼ਨ ਪੰਜਾਬ ਵੱਲੋਂ ਭੇਜੀ ਗਈ ਵੋਟਰ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ ਜ਼ੋ ਕਿ ਜ਼ਿਲੇ੍ਹ ਦੇ ਵੱਖ-ਵੱਖ ਹਲਕਿਆਂ ਅੰਦਰ ਜਾ ਕੇ ਲੋਕਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਜਾਗਰੂਕ ਕਰ ਰਹੀ ਹੈ। ਸਹਾਇਕ ਨੋਡਲ ਅਫਸਰ ਅਤੇ ਜ਼ਿਲ੍ਹਾ ਸਵੀਪ ਆਈਕੋਨ ਪਿੰ੍ਸੀਪਲ ਰਜਿੰਦਰ ਕੁਮਾਰ ਨੈਸ਼ਨਲ ਅਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਮੂਹ ਰਿਟਰਨਿੰਗ ਅਫਸਰਾਂ ਦੇ ਸਹਿਯੋਗ ਨਾਲ ਮੇਰੀ ਵੋਟ ਮੇਰਾ ਅਧਿਕਾਰ ਦੇ ਸੰਦੇਸ਼ ਨੂੰ ਹਰੇਕ ਵਿਅਕਤੀ ਤੱਕ ਪਹੰੁਚਾਉਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਇਹ ਵੋਟਰ ਜਾਗਰੂਕਤਾ ਵੈਨ 13 ਦਸੰਬਰ ਤੋਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਚਲਾਈ ਜਾ ਰਹੀ ਹੈ। ਉਨਾਂ੍ਹ ਦੱਸਿਆ ਕਿ ਇਹ ਵੈਨ ਹਰੇਕ ਹਲਕੇ ਵਿਚ ਕ੍ਰਮਵਾਰ ਲੋਕਾਂ ਨੂੰ ਵੋਟ ਦੇ ਅਧਿਕਾਰ, ਐਪਿਕ ਕਾਰਡ ਅਤੇ ਆਨਲਾਈਨ ਵੋਟਾਂ ਬਣਾਉਣ ਪ੍ਰਤੀ ਅਤੇ ਵਿਸ਼ੇਸ਼ ਤੌਰ 'ਤੇ ਪੀ.ਡਬਲਿਊ.ਡੀ. ਵੋਟਰਾਂ ਤੇ ਟਰਾਂਸਜੈਂਡਰਾਂ ਅਤੇ ਮਾਈਗੇ੍ਟਰਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਬਾਰੇ ਜਾਗਰੂਕ ਕਰ ਰਹੀ ਹੈ।ਉਨਾਂ੍ਹ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜਾਗਰੂਕਤਾ ਵੈਨ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ `ਤੇ ਇਕ ਜਾਗਰੂਕਤਾ ਵੈਨ ਵੀ ਚਲਾਈ ਗਈ ਹੈ ਜ਼ੋ ਕਿ ਲੋਕਾਂ ਨੂੰ ਵੋਟਾਂ ਦੇ ਅਧਿਕਾਰ ਬਾਰੇ ਪੇ੍ਰਿਤ ਕਰ ਰਹੀ ਹੈ। ਉਨਾਂ੍ਹ ਦੱਸਿਆ ਕਿ ਸਵੀਪ ਪੋ੍ਜੈਕਟ ਤਹਿਤ ਵੱਖ-ਵੱਖ ਸਕੂਲਾਂ ਤੇ ਕਾਲਜਾਂ ਅਤੇ ਸ਼ਹਿਰ ਵਾਸੀਆਂ ਵਿਚਕਾਰ ਗਤੀਵਿਧੀਆਂ ਕਰਵਾਉਣ ਸਬੰਧੀ ਜਨਵਰੀ 2022 ਮਹੀਨਾ ਦਾ ਕਲੰਡਰ ਵੀ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨਾਂ੍ਹ ਕਿਹਾ ਕਿ ਸਾਰੀਆਂ ਗਤੀਵਿਧੀਆਂ ਕਰਵਾਉਣ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੌਰਾਨ ਜ਼ਿਲੇ੍ਹ ਅੰਦਰ ਸੋ ਫੀਸਦੀ ਵੋਟ ਬਣਾਉਣਾ ਅਤੇ ਸੋ ਫੀਸਦੀ ਵੋਟ ਪਵਾਉਣਾ ਹੈ।