ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਸ਼ਹਿਰੀ ਹਲਕੇ ਦੇ ਪਿੰਡ ਗੱਟੀ ਰਾਜੋ ਕੀ ਦੇ 20 ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ। ਜਿਨਾਂ੍ਹ ਦਾ ਸਵਾਗਤ ਕਰਦੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਉਮੀਦਵਾਰ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਖੁਸ਼ਹਾਲ ਬਣਾਇਆ ਜਾਵੇਗਾ। ਉਨਾਂ੍ਹ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰ-ਘਰ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ 20 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਹਰ ਵਰਗ ਨੂੰ ਵਧੀਆ ਤੇ ਮੁਫਤ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ। ਸਰਕਾਰੀ ਸਕੂਲਾਂ ਦੀ ਹਾਲਤ ਵਿਚ ਸੁਧਾਰ ਲਿਆਂਦਾ ਜਾਵੇਗਾ ਅਤੇ ਮੁਫਤ ਤੇ ਵਧੀਆ ਸਿੱਖਿਆ ਦਿੱਤੀ ਜਾਵੇਗੀ। ਬਿਜਲੀ 24 ਘੰਟੇ ਨਿਰਵਿਘਨ ਅਤੇ ਮੁਫਤ ਦਿੱਤੀ ਜਾਵੇਗੀ। ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ।
ਇਸ ਦੌਰਾਨ ਉਨਾਂ੍ਹ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਬਦਲਾਅ ਚਾਹੁੰਦੇ ਹਨ। ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਸਾਹਿਬ ਸਿੰਘ ਵਿਲਾਸਰਾ ਸਰਕਲ ਇੰਚਾਰਜ, ਡਾ. ਅਵਤਾਰ ਸਿੰਘ, ਡਾ. ਹਰਜਿੰਦਰ ਸਿੰਘ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।