ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਮੱਲਾਂਵਾਲਾ ਅਤੇ ਥਾਣਾ ਆਰਿਫ ਕੇ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਦੋ ਵਿਅਕਤੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਹੌਲਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨੀਂ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੱਲਾਂਵਾਲਾ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਪਰਗਟ ਸਿੰਘ ਵਾਸੀ ਗੋਗੋਆਣੀ ਜੋ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਅੱਜ ਵੀ ਆਪਣੇ ਘਰ ਦੇ ਗੇਟ ਵਿਚ ਬੈਠਾ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ।
ਪੁਲਿਸ ਪਾਰਟੀ ਵੱਲੋਂ ਮੁਲਜ਼ਮ 'ਤੇ ਛਾਪੇਮਾਰੀ ਕਰ ਕੇ ਕਾਬੁੂ ਕੀਤਾ ਗਿਆ ਤੇ ਮੌਕੇ 'ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਧਰ ਥਾਣਾ ਆਰਿਫ ਕੇ ਦੀ ਪੁਲਿਸ ਦੇ ਏਐੱਸਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨੀਂ ਕਾਮਲ ਵਾਲਾ ਮੁੱਠਿਆਂ ਵਾਲਾ ਪਿੰਡ ਪੁੱਜੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਿਛੰਦਰ ਸਿੰਘ ਵਾਸੀ ਨਿਹਾਲਾ ਲਵੇਰਾ ਬਾਹਰ ਬਹਿਕਾਂ ਜੋ ਨਾਜਾਇਜ਼ ਸ਼ਰਾਬ ਕਸੀਦ ਕਰ ਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਇਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ/ਲਾਹਣ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮ ਦੇ ਘਰ 'ਤੇ ਛਾਪੇਮਾਰੀ ਕੀਤੀ ਗਈ ਤਾਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਮੌਕੇ 'ਤੇ 20 ਲੀਟਰ ਲਾਹਣ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।