ਦੀਪਕ ਵਧਾਵਨ, ਗੁਰੂਹਰਸਹਾਏ (ਫਿਰੋਜ਼ਪੁਰ) : ਸਰਕਾਰੀ ਪ੍ਰਰਾਇਮਰੀ ਸਮਾਰਟ ਸਕੂਲ ਮੇਘਾ ਰਾਏ ਹਿਠਾੜ ਬਲਾਕ ਗੁਰੂਹਰਸਹਾਏ-2 ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਛਾਬੜਾ, ਬੀਪੀਓ ਸੁਰਿੰਦਰਪਾਲ ਸਿੰਘ, ਸੀਐੱਚਟੀ ਵਿਨੇ ਸ਼ਰਮਾ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ ਗੋਲਡੀ, ਸੰਦੀਪ ਸ਼ਰਮਾ, ਅਮਨਦੀਪ ਸਿੰਘ, ਰਾਜੀਵ ਕੁੱਕੜ, ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਚਿਮਨ ਸਿੰਘ, ਐੱਸਐੱਮਸੀ ਕਮੇਟੀ ਦੇ ਚੇਅਰਮੈਨ ਮੁਖਤਿਆਰ ਸਿੰਘ, ਬਿੰਦਰ ਸਿੰਘ, ਡਾ. ਕਰਨੈਲ ਸਿੰਘ, ਨਿਸ਼ਾਨ ਸਿੰਘ ਅਤੇ ਪਿੰਡ ਦੇ ਪਤਵੰਤਿਆਂ ਨੇ ਸਮਾਗਮ ਦੀ ਸ਼ੋਭਾ ਨੂੰ ਵਧਾਇਆ। ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਇਸ ਪੋ੍ਗਰਾਮ ਵਿਚ ਸੱਭਿਆਚਾਰਕ ਸਰਗਰਮੀਆਂ ਪੇਸ਼ ਕੀਤੀਆਂ। ਇਸ ਤੋਂ ਇਲਾਵਾ ਸੈਸ਼ਨ 2021-22 ਵਿਚ ਪਹਿਲੇ, ਦੂਜੇ ਤਅੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਐੱਚਟੀ ਮਨੀ ਰਾਮ ਅਤੇ ਸਮੂਹ ਸਟਾਫ ਗੁਰਮੀਤ ਕੌਰ, ਅਮਿਠਾ, ਸੀਮਾ ਰਾਣੀ, ਚਰਨਜੀਤ ਕੌਰ ਆਂਗਨਵਾੜੀ ਵਰਕਰ ਅਤੇ ਸਰਕਾਰੀ ਮਿਡਲ ਸਕੂਲ ਮੇਘਾ ਰਾਏ ਹਿਠਾੜ ਦੇ ਸਮੂਹ ਸਟਾਫ ਨੇ ਸਕੂਲ ਵਿਚ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।