ਪੱਤਰ ਪ੍ਰੇਰਕ, ਗੁਰੂਹਰਸਹਾਏ (ਫਿਰੋਜ਼ਪੁਰ): ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਤੇ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਏਐੱਸਆਈ ਗੁਰਚਰਨ ਸਿੰਘ ਦੀ ਅਗਵਾਈ ਵਿਚ ਗਸ਼ਤ ਵਾ ਚੈਕਿੰਗ ਵਿਸ਼ਵਕਰਮਾ ਚੋਂਕ ਗੁਰੂਹਰਸਹਾਏ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸੁਰਜੀਤ ਸਿੰਘ ਉਰਫ ਬਰਨਾਲਾ ਪੁੱਤਰ ਮੰਗਲ ਸਿੰਘ, ਦੇਸਾ ਪੁੱਤਰ ਬੱਗੂ, ਪਾਲਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਬਸਤੀ ਅਰਾਈਆਂ ਵਾਲੀ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜੋ ਅੱਜ ਵੀ ਹੈਰੋਇਨ ਲੈ ਕੇ ਕੋਹਰ ਸਿੰਘ ਵਾਲਾ ਚੋਂਕ ਸਾਦਿਕ ਰੋਡ ਗੁਰੂਹਰਸਹਾਏ ਪਾਸ ਬੰਦ ਪਏ ਸ਼ੈਲਰ ਪਾਸ ਬੈਠੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਉਧਰ ਇਸੇ ਹੀ ਥਾਣੇ ਦੇ ਏਐੱਸਆਈ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਵਿਸ਼ਵਕਰਮਾ ਚੋਂਕ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਦਿਆਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਸਤੀ ਅਰਾਈਆਂ ਵਾਲੀ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਇਸ ਦੇ ਘਰ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਤੇ ਮੌਕੇ ’ਤੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।