ਸੁਖਚੈਨ ਸਿੰਘ ਚੰਦੜ, ਤਲਵੰਡੀ ਭਾਈ : ਫੂਡ ਗਰੇਨ ਲੇਬਰ ਯੂਨੀਅਨ ਤਲਵੰਡੀ ਭਾਈ ਵੱਲੋਂ ਪ੍ਰਧਾਨ ਤਾਰਾ ਸਿੰਘ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ। ਇਸ ਮੌਕੇ ਪ੍ਰਧਾਨ ਤਾਰਾ ਸਿੰਘ ਨੇ ਦੱਸਿਆ ਕਿ ਪੱਲੇਦਾਰਾਂ ਅਤੇ ਮਜ਼ਦੂਰਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਪੰਜਾਬ ਰਾਜ ਦੀਆਂ ਸਮੂਹ ਅਨਾਜ ਮੰਡੀਆਂ, ਗੁਦਾਮਾਂ ਵਿਚੋਂ ਲੋਡਿੰਗ-ਅਣਲੋਡਿੰਗ ਦਾ ਕੰਮ ਠੇਕੇਦਾਰਾਂ ਦੀ ਬਜਾਏ ਪੱਲੇਦਾਰਾਂ ਅਤੇ ਮਜ਼ਦੂਰਾਂ ਨੂੰ ਸੌਂਪਿਆ ਜਾਵੇ। ਉਨਾਂ੍ਹ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਠੇਕੇਦਾਰੀ ਸਿਸਟਮ ਖਤਮ ਕਰਨ ਲਈ ਲਿਖਤੀ ਆਰਡਰ ਕੀਤੇ ਗਏ ਹਨ। ਸਰਕਾਰ ਵੱਲੋਂ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਵਿਚ ਹਲਕੇ ਦੇ ਉਪ ਮੰਡਲ ਮੈਜਿਸਟਰੇਟ ਨੂੰ ਚੇਅਰਮੈਨ ਤੋਂ ਇਲਾਵਾ ਕਿਰਤ ਵਿਭਾਗ ਦਾ ਅਧਿਕਾਰੀ ਅਤੇ ਕਿਰਤ, ਪੱਲੇਦਾਰ ਯੂਨੀਅਨ ਦਾ ਮੈਂਬਰ ਇਸ ਵਿਚ ਸ਼ਾਮਲ ਹੋਵੇਗਾ। ਯੂਨੀਅਨ ਦੀ ਚਿਰਕੌਣੀ ਮੰਗ ਨੂੰ ਪੂਰਾ ਕਰਨ 'ਤੇ ਸਮੂਹ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਤਾਰਾ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਸੈਕਟਰੀ, ਸਰਬਜੀਤ ਸਿੰਘ, ਨਸੀਬ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ, ਗੁਰਮੇਲ ਸਿੰਘ, ਗੁਰਪ੍ਰਰੀਤ ਸਿੰਘ, ਸੁੱਖ ਸਿੰਘ, ਦਲੀਪ ਪਾਸਵਾਨ, ਰਾਜੇਸ਼ ਸ਼ਾਹ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।