-ਜ਼ਿਲੇ੍ਹ ਅੰਦਰ 15 ਤੋਂ 18 ਸਾਲ ਦੇ ਲੜਕੇ ਅਤੇ ਲੜਕੀਆਂ, 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਿਤਾਂ ਅਤੇ ਫਰੰਟ ਲਾਈਨ ਵਰਕਰਜ਼ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ
ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਕੋਵਿਡ ਵੈਕਸੀਨੇਸ਼ਨ ਮੁਹਿੰਮ ਜ਼ਿਲ੍ਹੇ ਵਿਚ ਲਗਾਤਾਰ ਜਾਰੀ ਹੈ। ਇਸ ਟੀਕਾਕਰਨ ਡਰਾਈਵ ਵਿਚ ਜ਼ਿਲੇ੍ਹ ਅੰਦਰ 60 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਿਤ ਵਿਅਕਤੀਆਂ ਅਤੇ ਫਰੰਟ ਲਾਈਨ ਵਰਕਰਜ਼ ਦਾ ਕੋਵਿਡ ਟੀਕਾਕਰਨ ਦੀ ਅਹਿਤਿਆਤਨ ਖੁਰਾਕ ਸ਼ੁਰੂ ਕੀਤੀ ਗਈ ਹੈ। ਇਸ ਦਾ ਪ੍ਰਗਟਾਵਾ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ ਨੇ ਜ਼ਿਲ੍ਹੇ ਅੰਦਰ ਇਸ ਮੁਹਿੰਮ ਦੇ ਆਗਾਜ਼ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਉਨਾਂ੍ਹ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਕਤ ਵਰਗਾਂ ਲਈ ਕੋਵਿਡ ਵੈਕਸੀਨੇਸ਼ਨ ਦੀ ਅਹਿਤਿਆਤਨ ਖੁਰਾਕ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਉਹਨਾਂ ਖੁਲਾਸਾ ਕੀਤਾ ਕਿ ਇਹ ਬੂਸਟਰ ਡੋਜ਼ ਉਪਰੋਕਤ ਵਰਗਾਂ ਵਿੱਚੋਂ ਉਹ ਵਿਅਕਤੀ ਲਗਵਾ ਸਕਦੇ ਹਨ ਜਿਨਾਂ੍ਹ ਨੂੰ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਲੱਗੀ ਨੂੰ 39 ਹਫਤੇ ਦਾ ਸਮਾਂ ਹੋ ਚੁੱਕਿਆ ਹੈ। ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ 15 ਤੋਂ 18 ਸਾਲ ਦੇ ਲੜਕੇ ਅਤੇ ਲੜਕੀਆਂ ਕੋ-ਵੈਕਸੀਨ ਡੋਜ਼ ਅਤੇ 60 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀ ਵੀ ਆਪਣੇ ਬੂਸਟਰ ਡੋਜ਼ ਲਗਵਾ ਕੇ ਕਰੋਨਾ ਤੋਂ ਬਚਾਅ ਅਤੇ ਕੰਟਰੋਲ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨਾਂ੍ਹ ਦੱਸਿਆ ਕਿ ਮੁਕੰਮਲ ਕੋਵਿਡ ਟੀਕਾਕਰਨ ਕਰਵਾ ਕੇ ਯਾਨੀ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੈਣ ਨਾਲ ਕੋਵਿਡ ਦੇ ਨਵੇ ਆ ਰਹੇ ਵੇਰੀੲੈਂਟਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਉਨਾਂ੍ਹ ਇਹ ਖੁਲਾਸਾ ਵੀ ਕੀਤਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਮੁਫਤ ਉਪਲਬੱਧ ਕਰਵਾਈ ਜਾ ਰਹੀ ਅਤੇ ਯੋਗ ਲਾਭਪਾਤਰੀ ਇਸਦਾ ਲਾਭ ਉਠਾ ਸਕਦੇ ਹਨ। ਵੱਧਦੇ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੋਰੋਨਾ ਤੇ ਠੱਲ ਪਾਉਣ ਲਈ ਹਰ ਇਕ ਯੋਗ ਵਿਅਕਤੀ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਡਾ. ਰਾਜਿੰਦਰ ਅਰੋੜਾ ਵੱਲੋਂ ਜਨਤਾ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਵੱਧਦੀ ਕੋਰੋਨਾ ਦੀ ਦਰ ਨੂੰ ਕੰਟਰੋਲ ਕਰਨ ਲਈ ਜਨਤਕ ਸਥਾਨਾਂ ਤੇ ਜਾਣ ਤੋਂ ਪਹਿਲਾਂ ਮਾਸਕ ਪਹਿਨਣਾ ਅਤਿ ਜ਼ਰੂਰੀ ਸਮਿਝਆ ਜਾਵੇ, ਘੱਟੋਂ ਘੱਟ ਛੇ ਗਜ਼ ਦੀ ਦੂਰੀ ਬਣਾਏ ਰੱਖਣਾ ਅਤੇ ਕੋਵਿਡ ਗਾਈਡਲਾਈਨਜ਼ ਦੀ ਪਾਲਣਾ ਜ਼ਰੂਰ ਕੀਤੀ ਜਾਵੇ, ਤਾਂ ਕਿ ਤੁਸੀਂ ਅਤੇ ਤੁਹਾਡਾ ਪਰਿਵਾਰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰਹੇ।