ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ
ਨਹਿਰੀ ਸਰਕਲ ਫਿਰੋਜ਼ਪੁਰ 'ਚ ਨਹਿਰਾਂ ਦੇ ਟੁੱਟਣ, ਪਾਕਿਸਤਾਨ ਤੋਂ ਆ ਰਹੇ ਦੂਸ਼ਿਤ ਪਾਣੀ ਤੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਮਿਲ ਰਹੀ ਘੱਟ ਸਪਲਾਈ ਜਿਹੇ ਨਹਿਰੀ ਵਿਭਾਗ ਤੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਰੀਵਿਊ ਕਰਨ ਅਤੇ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਪੰਜਾਬ (ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸੋ੍ਤ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ) ਬ੍ਮ ਸ਼ੰਕਰ ਸ਼ਰਮਾ ਜਿੰਪਾ ਨੇ ਫਿਰੋਜ਼ਪੁਰ ਦਾ ਦੌਰਾ ਕਰ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਫਿਰੋਜ਼ਪੁਰ ਤੇ ਫਾਜ਼ਲਿਕਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਕੈਬਨਿਟ ਮੰਤਰੀ ਦੇ ਨਾਲ ਮੌਜੂਦ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਮ ਸ਼ੰਕਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ 1100 ਕਰੋੜ ਰੁਪਏ ਲਗਾ ਕੇ ਜਲ ਜੀਵਨ ਮਿਸ਼ਨ ਤਹਿਤ ਨਵੇਂ ਪ੍ਰਰਾਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਪਾਣੀ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਹ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਿਸ ਤਰਾਂ੍ਹ ਪਿਛਲੀਆਂ ਸਰਕਾਰਾਂ ਕੰਮ ਕਰਦੀਆਂ ਰਹੀਆਂ ਹਨ, ਉਸ ਤਰਾਂ੍ਹ ਹੁਣ ਕੰਮ ਨਹੀਂ ਹੋਣਗੇ । ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਕ ਇਮਾਨਦਾਰ ਸਰਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੌਲੀ ਹੌਲੀ ਹਰ ਵਰਗ ਦੇ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਇਮਾਨਦਾਰੀ ਨਾਲ ਕੀਤਾ ਜਾਵੇਗਾ । ਇਸ ਦੌਰਾਨ ਉਨਾਂ੍ਹ ਜਲ ਸਰੋਤ ਅਤੇ ਜਲ ਸਪਲਾਈ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਦੀਆਂ ਪਾਣੀ ਜਾਂ ਨਹਿਰੀ ਵਿਭਾਗ ਨੂੰ ਲੈ ਕੇ ਜੋ ਵੀ ਸਮੱਸਿਆਵਾਂ ਹਨ ਉਨਾਂ੍ਹ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਕਿਸੇ ਵੀ ਕੰਮ ਨੂੰ ਪੈਂਡਿੰਗ ਨਾ ਰੱਖਿਆ ਜਾਵੇ ਅਤੇ ਕਿਸੇ ਵੀ ਕੰਮ ਵਿੱਚ ਕੁਤਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਲਗਾਤਾਰ ਦੂਸ਼ਿਤ ਹੁੰਦੇ ਜਾ ਰਹੇ ਪੰਜਾਬ ਦੇ ਪਾਣੀ ਸਬੰਧੀ ਉਨਾਂ੍ਹ ਅਧਿਕਾਰੀਆਂ ਨੂੰ ਆਖਿਆ ਕਿ ਪਿੰਡਾਂ ਵਿੱਚ ਪਾਣੀ ਦੇ ਸੈਂਪਲ ਚੈੱਕ ਕੀਤੇ ਜਾਣ ਅਤੇ ਜੇਕਰ ਕਿਤੇ ਗੰਦਾ ਪਾਣੀ ਆਉਂਦਾ ਹੈ ਤਾਂ ਉਨਾਂ੍ਹ ਦਾ ਹੱਲ ਕੀਤਾ ਜਾਵੇ। ਉਨਾਂ੍ਹ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਵੱਡੇ ਪ੍ਰਰਾਜੈਕਟ ਲਿਆਂਦੇ ਜਾ ਰਹੇ ਹਨ। ਇਸ ਮੌਕੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਵਾਇਆ ਕਿ ਸਰਕਾਰ ਦੇ ਸਾਰੇ ਪ੍ਰਰਾਜੈਕਟਾਂ/ਕੰਮਾਂ ਨੂੰ ਸਮੇਂ ਸਿਰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਲੋਕਾਂ ਦੇ ਕੰਮ ਵੀ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਹੂਸੈਨੀਵਾਲਾ ਹੈੱਡ ਵਰਕਸ ਦਾ ਕੀਤਾ ਦੌਰਾ
ਇਸ ਦੌਰਾਨ ਉਨਾਂ੍ਹ ਹੁਸੈਨੀਵਾਲਾ ਹੈੱਡਵਰਕਸ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨਾਂ੍ਹ ਜਿੱਥੇ ਪਾਕਿਸਤਾਨ ਵੱਲ ਜਾ ਰਹੇ ਪਾਣੀ ਸਬੰਧੀ ਜਾਣਕਾਰੀ ਹਾਸਲ ਕੀਤੀ ,ਉਥੇ ਪਾਕਿਸਤਾਨ ਦੇ ਕਸੂਰ ਦੀਆਂ ਫੈਕਟਰੀ ਤੋਂ ਆ ਰਹੇ ਦੂਸ਼ਿਤ ਪਾਣੀ ਬਾਰੇ ਵੀ ਐਕਸ਼ਨ ਲੈਣ ਲਈ ਆਖਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ 'ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ । ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ,ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ਼, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ, ਵਿਧਾਇਕ ਬਲੂਆਣਾ ਅਮਨਦੀਪ ਸਿੰਘ ਮੁਸਾਫ ਰਿ, ਸੈਕਟਰੀ ਇਰੀਗੇਸ਼ਨ ਕਿ੍ਰਸ਼ਨ ਕੁਮਾਰ, ਡਿਪਟੀ ਕਮਿਸਨਰ ਫਿਰੋਜਪੁਰ ਅੰਮਿ} ਸਿੰਘ, ਐੱਸਐੱਸਪੀ ਫਿਰੋਜਪੁਰ ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐਸਡੀਐਮ ਜੀਰਾ ਸੂਬਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਿਫ਼ਰੋਜ਼ਪੁਰ, ਫ਼ਰੀਦਕੋਟ, ਜਲੰਧਰ ਤੇ ਪਟਿਆਲਾ ਦੇ ਵਕੀਲਾਂ ਨਾਲ ਕੀਤੀ ਮੀਟਿੰਗ
ਇਸ ਤੋਂ ਪਹਿਲੋਂ ਕੈਬਨਿਟ ਮੰਤਰੀ ਵੱਲੋਂ ਬਾਰ ਐਸੋਸੀਏਸ਼ਨ ਫਿਰੋਜ਼ਪੁਰ, ਫਰੀਦਕੋਟ ਜਲੰਧਰ ਅਤੇ ਪਟਿਆਲਾ ਦੇ ਵਕੀਲਾਂ ਨਾਲ ਵੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੀਨੀਅਰ ਵਕੀਲਾਂ ਵੱਲੋਂ ਉਨਾਂ੍ਹ ਨੂੰ ਕੁਝ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ੍ਹ ਕਿਹਾ ਕਿ ਕੁਝ ਇਹੋ ਜਿਹੇ ਕੇਸ ਜੋ ਕਿ ਜ਼ਿਲ੍ਹਾ ਕਚਹਿਰੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ ਪਰ ਉਹ ਫਾਈਨਾਂਸ਼ਿਅਲ ਕਮਿਸ਼ਨ ਕੋਲ ਭੇਜੇ ਜਾਂਦੇ ਹਨ ,ਜਿਸ ਨਾਲ ਆਮ ਲੋਕਾਂ ਦੀ ਖੱਜਲ ਖੁਆਰੀ ਅਤੇ ਖਰਚ ਵੱਧ ਹੁੰਦਾ ਹੈ। ਵਕੀਲਾਂ ਦੀਆਂ ਮੰਗਾਂ ਸੁਣਨ ਉਪਰੰਤ ਉਨਾਂ੍ਹ ਵਿਸ਼ਵਾਸ ਦਿਵਾਇਆ ਕਿ ਉਹ ਜਲਦ ਹੀ ਉਨਾਂ੍ਹ ਦੀਆਂ ਮੰਗਾਂ ਸਬੰਧੀ ਐਫਸੀਆਰ ਨਾਲ ਵਿਚਾਰ ਵਟਾਂਦਰਾ ਕਰਨਗੇ ਅਤੇ ਉਨਾਂ੍ਹ ਦੀਆਂ ਮੰਗਾ ਦਾ ਹੱਲ ਕੀਤਾ ਜਾਵੇਗਾ।