ਕੁਲਦੀਪ ਸਲਗਾਨੀਆ, ਕਿਲਾ ਲਾਲ ਸਿੰਘ
ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂੰ ਨੇ ਆਖਿਆ ਕਿ ਗੁਜਰਾਤ ਵਿਚ ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰੇਗੀ। ਉਨਾਂ੍ਹ ਨੇ ਕਿਹਾ ਕਿ ਉਹ ਪਿਛਲੇ ਦਿਨੀਂ ਗੁਜਰਾਤ ਚੋਣ ਪ੍ਰਚਾਰ ਲਈ ਗਏ ਸਨ, ਜਿਥੇ ਆਮ ਆਦਮੀ ਪਾਰਟੀ ਦੇ ਲੋਕ ਹਕ ਵਿੱਚ ਡਟ ਰਹੇ ਹਨ। ਉਨਾਂ੍ਹ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹੱਥ ਕੰਡੇ ਅਪਨਾ ਲਵੇ, ਪਰ ਗੁਜਰਾਤ ਦੇ ਲੋਕ ਵੀ ਪੰਜਾਬੀਆਂ ਦੀ ਤਰਾਂ੍ਹ ਇਮਾਨਦਾਰ ਸਰਕਾਰ ਚੁਣਦੇ ਹਨ। ਇਸ ਲਈ ਕੁਝ ਰਾਹਤ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਅਟਵਾਲ ਦਾ ਸਨਮਾਨ ਵੱਲੋਂ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਦਿਲ ਉਥੋਂ ਦੇ ਲੋਕ ਵੀ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਚੇਅਰਮੈਨ ਨੇ ਕਿਹਾ ਕਿ ਉਨਾਂ੍ਹ ਵੱਲੋਂ ਹਲਕੇ ਦੇ ਲੋਕ ਭਾਈਚਾਰਕ ਸਾਂਝ ਵਧਾਉਣ ਲਈ ਉਨਾਂ੍ਹ ਦੇ ਪਿੰਡਾਂ 'ਚ ਕੀਤੇ ਜਾ ਰਹੇ ਹਨ। ਉਨਾਂ੍ਹ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਆਉਣ ਵਾਲੇ ਦਿਨਾਂ ਅੰਦਰ ਤਰਕੀ ਦੇ ਰਾਹਾਂ 'ਤੇ ਹੋਰ ਵਧੇਰੇ ਚੱਲੇਗਾ, ਕਿਉਂਕਿ ਅਸੀਂ ਹਲਕੇ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰ ਰਹੇ ਹਾਂ।