ਕੁਲਦੀਪ ਜਾਫਲਪੁਰ, ਕਾਹਨੂੰਵਾਨ : ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਐੱਨਡੀਪੀ ਐਕਟ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਅੰਤਿ੍ਮ ਜ਼ਮਾਨਤ ਦੇ ਦਿੱਤੀ ਗਈ ਹੈ। ਜਿਸ ਕਾਰਨ ਹਲਕਾ ਕਾਦੀਆਂ ਦੇ ਅਕਾਲੀਆਂ 'ਚ ਵੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਬਲਾਕ ਸੰਮਤੀ ਕਾਹਨੂੰਵਾਨ ਦੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਸਠਿਆਲੀ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਅਦਾਲਤੀ ਪ੍ਰਕਿਰਿਆ 'ਚ ਵਿਸ਼ਵਾਸ ਸੀ ਕਿ ਅਦਾਲਤ ਬਿਕਰਮ ਸਿੰਘ ਮਜੀਠੀਆ ਨੂੰ ਜ਼ਰੂਰ ਇਨਸਾਫ ਦੇਵੇਗੀ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿਚ ਅਜਿਹੇ ਰਾਜਨੀਤਕ ਲਾਭ ਲੈਣ ਲਈ ਦਰਜ ਕੀਤੇ ਗਏ ਮਾਮਲੇ ਜ਼ਿਆਦਾ ਦੇਰ ਨਹੀਂ ਟਿਕਦੇ ਹਨ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇਕ ਬੇਦਾਗ ਅਤੇ ਨਿਧੜਕ ਸਿਆਸੀ ਸ਼ਖ਼ਸੀਅਤ ਹਨ। ਉਨ੍ਹਾਂ 'ਤੇ ਕਾਂਗਰਸ ਸਰਕਾਰ ਵੱਲੋਂ ਬੇਬੁਨਿਆਦ ਅਤੇ ਨਿੱਜੀ ਰੰਜਿਸ਼ ਤਹਿਤ ਮਾਮਲੇ ਦਰਜ ਕੀਤਾ ਸੀ। ਜਿਸ ਦਾ ਨਿਤਾਰਾ ਅਦਾਲਤ ਵਿਚ ਦਿਨ ਦਿਹਾੜੇ ਹੋਇਆ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਵਿਧਾਨ ਸਭਾ ਹਲਕਾ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਅਤੇ ਸਮੁੱਚੇ ਪੰਜਾਬ ਦੇ ਯੂਥ ਆਗੂ ਅਤੇ ਸ਼ੋ੍ਮਣੀ ਅਕਾਲੀ ਦਲ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸੈਂਬਲੀ ਚੋਣਾਂ ਵਿਚ ਸ਼ੋ੍ਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੀ ਟੀਮ ਲਾਮਿਸਾਲ ਸਫ਼ਲਤਾ ਹਾਸਲ ਕਰੇਗੀ ਜਿਸ ਦੇ ਲਈ ਪੰਜਾਬੀਆਂ ਦਾ ਸਹਿਯੋਗ ਹੋਵੇਗਾ।