ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ
ਡੇਰਾ ਬਾਬਾ ਨਾਨਕ ਵਿਖੇ 4 ਮਾਰਚ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚੋਲਾ ਸਾਹਿਬ ਦੇ ਮਨਾਏ ਜਾਣ ਵਾਲੇ ਸਾਲਾਨਾ ਮੇਲੇ ਦੇ ਇਸ ਸਬੰਧ ਵਿਚ ਕਲਾਨੌਰ ਬਟਾਲਾ ਮਾਰਗ 'ਤੇ ਪੈਂਦੇ ਅੱਡਾ ਖੁਸ਼ੀਪੁਰ ਵਿਖੇ ਗੁਰਦੁਆਰਾ ਲੋਹ ਲੰਗਰ ਸਾਹਿਬ ਵਿਖੇ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ੁਰੂ ਕੀਤੀਆਂ 188 ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਤਹਿਤ ਚੌਥੀ ਲੜੀ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਤੇ ਬਾਬਾ ਜੋਗਿੰਦਰ ਸਿੰਘ ਖਡਿਆਲਾ ਸੈਣੀਆਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਬਾਬਾ ਜੋਗਿੰਦਰ ਸਿੰਘ ਖਡਿਆਲਾ ਸੈਣੀਆਂ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਰਾਪਤ ਅਤੇ ਆਪਣਾ ਜੀਵਨ ਸਫਲਾ ਕਰਨ ਲਈ ਗੁਰੂ ਦੀ ਬਾਣੀ ਤੇ ਬਾਣੇ ਦਾ ਧਾਰਨੀ ਹੋਣਾ ਬਹੁਤ ਜ਼ਰੂਰੀ ਹੈ। ਬਾਬਾ ਜੋਗਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਲੋਹ ਲੰਗਰ ਖੁਸ਼ੀਪੁਰ 'ਚ ਇਸ ਵਾਰ ਨਾਨਕ ਨਾਮਲੇਵਾ ਸੰਗਤਾਂ ਵੱਲੋਂ 188 ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਲਈ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਸ਼ੁਰੂ ਕਰਵਾਈਆਂ ਗਈਆਂ ਹਨ। ਇਸ ਮੌਕੇ ਬਾਬਾ ਜੋਗਿੰਦਰ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰਾਂ੍ਹ ਇਸ ਵਾਰ ਵੀ ਮੇਲਾ ਚੋਲਾ ਸਾਹਿਬ ਦੇ ਸਬੰਧ ਵਿਚ ਗੁਰਦੁਆਰਾ ਖਡਿਆਲਾ ਸੈਣੀਆਂ ਹੁਸ਼ਿਆਰਪੁਰ ਤੋਂ ਪਹਿਲੀ ਮਾਰਚ ਤੋਂ ਚਾਰ ਰੋਜ਼ਾ ਸੰਗ ਯਾਤਰਾ ਪਹਿਲੀ ਮਾਰਚ ਨੂੰ ਸ਼ੁਰੂ ਹੋਵੇਗੀ ਜੋ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਚਾਰ ਮਾਰਚ ਨੂੰ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਚੋਲਾ ਸਾਹਿਬ ਵਿਖੇ ਪਹੁੰਚੇਗੀ। ਬਾਬਾ ਜੋਗਿੰਦਰ ਸਿੰਘ ਨੇ ਕਿਹਾ ਕਿ ਇਹ ਪੈਦਲ ਸੰਗ ਯਾਤਰਾ ਵਿਚ ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਆ ਕੇ ਸ਼ਮੂਲੀਅਤ ਕਰਦੇ ਹਨ ਅਤੇ ਪੈਦਲ ਸੰਗ ਯਾਤਰਾ ਕਰਨ ਵਾਲਿਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਮੌਕੇ ਤੇ ਗੁਰਦੁਆਰਾ ਲੰਗਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਬਾਬਾ ਜੋਗਿੰਦਰ ਸਿੰਘ ਖਡਿਆਲਾ ਸਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਤੇ ਪ੍ਰਧਾਨ ਤਰਲੋਕ ਸਿੰਘ, ਬਾਬਾ ਨਰਿੰਦਰ ਸਿੰਘ, ਸੰਤੋਖ ਸਿੰਘ, ਜਗਜੀਤ ਸਿੰਘ, ਰਸ਼ਪਾਲ ਸਿੰਘ, ਬਿਕਰਮਜੀਤ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਗੁਰਮੀਤ ਸਿੰਘ ਭੋਲਾ, ਬਿਕਰਮਜੀਤ ਸਿੰਘ, ਬਲਜਿੰਦਰ ਸਿੰਘ, ਲਾਡੀ ਨਾਗਰਾ, ਰਾਜਵਿੰਦਰ ਸਿੰਘ, ਸੰਤੋਖ ਸਿੰਘ ਗੁਰਪ੍ਰਰੀਤ, ਮੁਖਵਿੰਦਰ ਸਿੰਘ ਖ਼ਾਲਸਾ, ਗੋਲਡੀ ਮਸਤਕੋਟ, ਬਲਜਿੰਦਰ ਸਿੰਘ, ਹਰਦੇਵ ਸਿੰਘ, ਰਘਬੀਰ ਸਿੰਘ, ਰਛਪਾਲ ਸਿੰਘ ਆਦਿ ਸੰਗਤ ਹਾਜ਼ਰ ਸੀ।