ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ
ਸਮਾਜਸੇਵੀ ਕੰਮਾਂ ਤੇ ਖੂਨਦਾਨ ਕਰਕੇ ਮਨੁੱਖੀ ਜਾਨਾਂ ਨੂੰ ਬਚਾਉਣ ਵਿੱਚ ਅਹਿਮ ਰੋਲ ਅਦਾ ਕਰ ਰਹੀ ਬਲੱਡ ਡੋਨਰਜ਼ ਸੁਸਾਇਟੀ ਵੱਲੋਂ 12 ਜੂਨ ਨੂੰ ਗੁਰਦਾਸਪੁਰ 'ਚ ਲਗਾਏ ਜਾ ਰਹੇ ਮੈਗਾ ਖੂਨਦਾਨ ਕੈਂਪ ਦੀਆਂ ਤਿਆਰੀਆਂ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਬਲੱਡ ਡੋਨਰਜ਼ ਸੁਸਾਇਟੀ ਦੇ ਸੰਸਥਾਪਕ ਰਾਜੇਸ਼ ਬੱਬੀ ਨੇ ਕਲਾਨੌਰ ਵਿਖੇ ਵੱਖ ਵੱਖ ਸਮਾਜਸੇਵੀ ਜਥੇਬੰਦੀਆਂ ਨੂੰ ਮੈਗਾ ਕੈਂਪ ਨੂੰ ਨੇਪਰੇ ਚੜ੍ਹਾਉਣ ਲਈ ਸੱਦਾ ਪੱਤਰ ਦੇਣ ਉਪਰੰਤ ਕੀਤਾ। ਇਸ ਮੌਕੇ ਤੇ ਸਮਾਜਿਕ ਸੇਵਾ ਸੁਸਾਇਟੀ ਕਲਾਨੌਰ ਅਤੇ ਸ਼ਹੀਦ ਭਗਤ ਸਿੰਘ ਸੱਭਿਆਚਾਰਕ ਮੰਚ ਦੇ ਪ੍ਰਬੰਧਕਾਂ ਵੱਲੋਂ ਇਸ ਮੈਗਾ ਕੈਂਪ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੰਦਿਆਂ ਹੋਇਆਂ ਕਿਹਾ ਕਿ ਇਸ ਸਮਾਗਮ ਲਈ ਪੂਰੇ ਭਾਰਤ 'ਚੋਂ ਖੂਨਦਾਨ ਕਰਨ ਵਾਲੇ ਖੂਨਦਾਨੀ ਪਹੁੰਚਣਗੇ ਅਤੇ ਬੀਡੀਐਸ ਵਲੋਂ ਖੂਨਦਾਨੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਤੇ ਸਮਾਜਿਕ ਸੇਵਾ ਸੁਸਾਇਟੀ ਦੇ ਚੇਅਰਮੈਨ ਸਿੱਖਿਆ ਸ਼ਾਸਤਰੀਆਂ ਦਰਸ਼ਨ ਸਿੰਘ ਪੁਰੇਵਾਲ ਨੇ ਦੱਸਿਆ ਕਿ ਮੈਗਾ ਖੂਨਦਾਨ ਕੈਂਪ ਵਿੱਚ ਨੌਜਵਾਨਾਂ ਨੂੰ ਖੂਨਦਾਨ ਕਰਨ ਸਬੰਧੀ ਪੇ੍ਰਿਤ ਕੀਤਾ ਜਾਵੇਗਾ। ਇਸ ਮੌਕੇ ਸਟੈੱਪ ਫਾਰਵਰਡ ਯੂਥ ਕਲੱਬ ਅਤੇ ਮੀਰੀ ਪੀਰੀ ਸਪੋਰਟਸ ਕਲੱਬ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ 'ਤੇ ਬਲੱਡ ਡੋਨਰਜ਼ ਸੁਸਾਇਟੀ ਦੇ ਕੋਰ ਕਮੇਟੀ ਮੈਂਬਰ ਪਲਵਿੰਦਰ ਸਿੰਘ ਮਾਹਲ, ਸੁਖਵਿੰਦਰ ਸਿੰਘ ਮੱਲ੍ਹੀ, ਸੁਰਿੰਦਰਪਾਲ ਮੱਲ੍ਹੀ, ਗੁਰਸ਼ਰਨਜੀਤ ਸਿੰਘ ਪੁਰੇਵਾਲ, ਹਰਦੀਪ ਸਿੰਘ ਕਾਹਲੋਂ, ਅਵਤਾਰ ਸਿੰਘ ਘੁੰਮਣ, ਆਦਰਸ਼ ਕੁਮਾਰ, ਕੇਪੀ ਸਿੰਘ ਬਾਜਵਾ, ਗੁਰਮੀਤ ਸਿੰਘ ਬਾਜਵਾ ਸਟੇਟ ਐਵਾਰਡੀ, ਕਾਕਾ ਮਹਾਂਦੇਵ, ਅਸ਼ਵਨੀ ਮਹਾਂਦੇਵ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਹੋਏ।