ਸੁਖਦੇਵ ਸਿੰਘ, ਬਟਾਲਾ
ਪਿਛਲੇ 25 ਸਾਲਾਂ ਤੋਂ ਪੂਰਨ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਆਜ਼ਾਦ ਪਾਰਟੀ 19 ਮਈ ਨੂੰ ਰੋੋਸ ਮੁਜ਼ਾਹਰਾ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਸਾਥੀਆਂ ਸਮੇਤ ਜਾਣਕਾਰੀ ਦਿੰਦਿਆਂ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਬਟਾਲਾ ਨੂੰ ਹਮੇਸ਼ਾਂ ਹੀ ਅਣਦੇਖਿਆ ਕੀਤਾ ਹੈ। ਪ੍ਰਧਾਨ ਕਲਸੀ ਨੇ ਕਿਹਾ ਕਿ ਬਟਾਲਾ ਪੂਰਨ ਜ਼ਿਲ੍ਹੇ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ, ਪਰ ਫੇਰ ਵੀ ਪਿਛਲੀਆਂ ਸਰਕਾਰਾਂ ਨੇ ਲਾਰੇ ਲੱਪਿਆ 'ਚ ਹੀ ਸਮਾਂ ਲਗਾ ਦਿੱਤਾ ਹੈ। ਉਨਾਂ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ 'ਤੇ ਬਟਾਲਾ ਵਾਸੀਆਂ ਨੂੰ ਭਾਰੀ ਆਸ ਸੀ ਕਿ ਬਟਾਲਾ ਪੂਰਨ ਜ਼ਿਲ੍ਹਾ ਬਣਾ ਦਿੱਤਾ ਜਾਵੇਗਾ, ਪਰ 2 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਬਟਾਲਾ ਨੂੰ ਜ਼ਿਲ੍ਹਾ ਨਹੀਂ ਬਣਾਇਆ ਗਿਆ ਹੈ। ਉਨਾਂ੍ਹ ਕਿਹਾ ਕਿ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਆਜ਼ਾਦ ਪਾਰਟੀ 19 ਮਈ ਨੂੰ ਰੋਸ ਮੁਜ਼ਾਹਰਾ ਕਰਕੇ ਇਕ ਮੰਗ ਪੱਤਰ ਐੱਸਡੀਐੱਮ ਬਟਾਲਾ ਨੂੰ ਸੌਂਪੇਗੀ। ਉਨਾਂ੍ਹ ਕਿਹਾ ਕਿ ਇਸ ਤੋਂ ਇਲਾਵਾ ਰੋਸ ਮੁਜ਼ਾਹਰੇ ਦੌਰਾਨ ਬੁਢਾਪਾ ਪੈਨਸ਼ਨ 3 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ, ਗੈਸ ਸਿਲੰਡਰਾਂ ਦੀਆਂ ਕੀਮਤਾਂ ਘਟਾਉਣ ਅਤੇ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਨੇ ਆਜ਼ਾਦ ਪਾਰਟੀ ਦੇ ਅਹੁਦੇਦਾਰ ਵੀ ਹਾਜ਼ਰ ਸਨ।