ਕੁਲਦੀਪ ਸਿੰਘ, ਕਿਲਾ ਲਾਲ ਸਿੰਘ
ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਹਲਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਅਤੇ ਜ਼ਿਲ੍ਹਾ ਪ੍ਰਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵੱਲੋਂ ਵੱਲੋਂ ਪਿੰਡ ਵੀਲਾ ਦੇ ਸਰਪੰਚ ਸੰਦੀਪ ਸਿੰਘ ਰੰਧਾਵਾ ਦੇ ਗ੍ਹਿ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਾਜਵਾ ਨੇ ਕਿਹਾ ਕਿ ਹਲਕੇ ਦੇ ਲੋਕ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਰੱਖ ਕੇ ਵੋਟ ਪਾਉਣ। ਉਨਾਂ੍ਹ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ਦੇ ਵੋਟਰਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਤੋਂ ਇਲਾਵਾ ਹਲਕੇ ਦੇ ਵਿਕਾਸ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਰਵੀਨੰਦਨ ਬਾਜਵਾ ਨੇ ਕਿਹਾ ਕਿ ਹਲਕੇ ਦੀ ਸੇਵਾ ਹੀ ਉਨਾਂ੍ਹ ਦਾ ਮੁੱਖ ਮਨੋਰਥ ਹੈ। ਇਸ ਮੌਕੇ ਸਰਪੰਚ ਸੰਦੀਪ ਸਿੰਘ ਰੰਧਾਵਾ, ਸਿਕੰਦਰ ਸਿੰਘ ਪੀਏ, ਮੰਗਤੇਜ ਸਿੰਘ, ਪੇ੍ਮ ਸਿੰਘ, ਡਾ. ਸੁਖਦੇਵ ਸਿੰਘ, ਵੱਸਣ ਸਿੰਘ, ਠੇਕੇਦਾਰ ਉੱਤਮ ਸਿੰਘ, ਹਰਭਜਨ ਸਿੰਘ, ਅੰਮਿ੍ਤਪਾਲ ਸਿੰਘ, ਬਲਕਾਰ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।