ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਬੀਤੇ ਦਿਨੀ ਬਲਾਕ ਭੋਗਪੁਰ ਦੇ ਪਿੰਡ ਸਨੋਰਾ ਦੇ ਸਰਕਾਰੀ ਪ੍ਰਰਾਇਮਰੀ ਸਕੂਲ ਦੇ ਸਟਾਫ਼ ਮੈਬਰਾਂ ਵੱਲੋਂ ਈ.ਟੀ.ਟੀ. ਅਧਿਆਪਕ ਪਲਵਿੰਦਰ ਸਿੰਘ ਭੰਗੂ ਨੂੰ ਬੰਦੀ ਬਣਾ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ। ਇਸ ਸਬੰਧੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਵੱਲੋ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ, ਸਟੇਟ ਕਮੇਟੀ ਮੈਂਬਰ ਸ਼ਿਵਰਾਜ ਸਿੰਘ, ਈ.ਟੀ.ਯੂ. ਪ੍ਰਧਾਨ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਅਜਮੇਰ ਸਿੰਘ, ਪਿੰਡ ਰਾਸਤਗੋ ਦੇ ਸਰਪੰਚ ਕੁਲਵਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਈ.ਟੀ.ਟੀ. ਅਧਿਆਪਕ ਯੂਨੀਅਨ ਤੇ ਈ.ਟੀ.ਯੂ ਯੂਨੀਅਨ ਦੇ ਇੱਕ ਵਫਦ ਨੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਦਿਹਾਤੀ) ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਨ੍ਹਾਂ ਦੱਸਿਆ ਕਿ ਥਾਣਾ ਭੋਗਪੁਰ ਵਿਖੇ ਵੱਖ-ਵੱਖ ਧਰਾਵਾਂ ਤਹਿਤ ਸਨੋਰਾ ਸਕੂਲ ਦੇ 4 ਅਧਿਆਪਕਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਲਈ ਬਣਦੀਆਂ ਸਜ਼ਾਵਾਂ ਦਿਵਾਉਣ ਲਈ ਐੱਸ.ਐੱਸ.ਪੀ. ਦਿਹਾਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਸਨੋਰਾ ਸਕੂਲ ਦੇ ਅਧਿਆਪਕਾਂ ਵੱਲੋਂ ਦਰਜ ਕਰਵਾਇਆ ਝੂਠਾ ਪਰਚਾ ਰੱਦ ਕੀਤਾ ਜਾਵੇ। ਇਸ ਮਾਮਲੇ ਵਿੱਚ ਜੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਥਾਣਾ ਭੋਗਪੁਰ ਵਿਖੇ ਯੂਨੀਅਨ ਤੇ ਬਲਾਕ ਭੋਗਪੁਰ ਦੀਆਂ ਪੰਚਾਇਤਾਂ ਵੱਲੋਂ ਪੀੜਤ ਅਧਿਆਪਕ ਦੇ ਹੱਕ ਵਿੱਚ ਧਰਨਾ ਲਾਇਆ ਜਾਵੇਗਾ। ਇਸ ਮੌਕੇ ਪਿੰਡ ਰਾਸਤਗੋ ਦੇ ਸਰਪੰਚ ਕੁਲਵਿੰਦਰ ਸਿੰਘ ਭੰਗੂ, ਈ.ਟੀ.ਟੀ. ਦੇ ਸੀਨੀਅਰ ਆਗੂ ਤਰਸੇਮ ਸਿੰਘ, ਰਿਸ਼ੀ, ਸੁਖਵਿੰਦਰ ਸਿੰਘ, ਪਵਨ ਕੁਮਾਰ ਮਸੀਹ, ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੀਨੀਅਰ ਆਗੂ ਜਗਜੀਤ ਸਿੰਘ, ਅਮਰੀਕ ਸਿੰਘ, ਸ਼ਿਵਰਾਜ ਸਿੰਘ, ਜਸਪਾਲ ਸਿੰਘ, ਪੇ੍ਮ ਕੁਮਾਰ, ਸੰਜੀਵ ਕੁਮਾਰ ਜੋਸ਼ੀ, ਪਰਮਜੀਤ ਸਿੰਘ, ਰਮਨਦੀਪ ਸਿੰਘ ਵਾਰਿਸ, ਜਗਦੀਪ ਸਿੰਘ ਸੈਹਬੀ, ਮਲਕੀਤ ਸਿੰਘ ਖਰਲ ਕਲਾਂ, ਅਮਨਦੀਪ ਸਿੰਘ ਬਾਹੋਪੁਰ ਤੇ ਹੋਰ ਅਧਿਆਪਕ ਮੌਜੂਦ ਸਨ ।