ਅਮਰਜੀਤ ਸਿੰਘ ਵੇਹਗਲ, ਜਲੰਧਰ : ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੋ੍ਗਰਾਮ ਸਫ਼ਰ-ਏ-ਸ਼ਹਾਦਤ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ 'ਚ ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ, ਮੀਤ ਪ੍ਰਧਾਨ ਹਰਪ੍ਰਰੀਤ ਸਿੰਘ ਨੀਟੂ, ਤੇਜਿੰਦਰ ਸਿੰਘ ਪ੍ਰਦੇਸੀ, ਗੁਰਵਿੰਦਰ ਸਿੰਘ ਸਿੱਧੂ, ਵਿੱਕੀ ਸਿੰਘ ਖ਼ਾਲਸਾ, ਰਾਜਿੰਦਰ ਸਿੰਘ ਗੁਰਦੇਵ ਨਗਰ, ਪਰਜਿੰਦਰ ਸਿੰਘ, ਭਾਈ ਤਰਸੇਮ ਸਿੰਘ, ਭਾਈ ਦਰਸ਼ਨ ਲਾਲ, ਗੁਰਮੀਤ ਸਿੰਘ ਫੌਜੀ ਹਾਜ਼ਰ ਸਨ।
ਪ੍ਰਧਾਨ ਰਜਿੰਦਰ ਸਿੰਘ ਮਿਗਲਾਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 21 ਦਸੰਬਰ ਸ਼ਾਮ ਸ਼ਾਮ 6 ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ, ਨਵੀਂ ਦਾਣਾ ਮੰਡੀ ਨੇੜੇ ਗੋਪਾਲ ਨਗਰ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੋ੍ਗਰਾਮ ਸਫ਼ਰ-ਏ-ਸ਼ਹਾਦਤ ਕਰਵਾਇਆ ਜਾਵਗਾ। ਜਿਸ 'ਚ ਭਾਈ ਗੁਰਦੇਵ ਸਿੰਘ, ਭਾਈ ਕਰਨੈਲ ਸਿੰਘ, ਭਾਈ ਮਨਿੰਦਰ ਸਿੰਘ ਸਾਰੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭਾਈ ਜੋਤਵੀਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਗੁਰਮੀਤ ਸਿੰਘ ਹੈੱਡ ਗੰ੍ਥੀ ਰਸ ਭਿੰਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨਾਲ ਸਾਂਝ ਪਾਉਣਗੇ।