ਅੰਮਿ੍ਤਪਾਲ ਸਿੰਘ ਸੋਂਧੀ, ਕਿਸ਼ਨਗੜ੍ਹ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪਾਵਨ ਪ੍ਰਕਾਸ਼ ਪੁਰਬ ਸੰਬੰਧੀ ਪਿਛਲੇ ਕੁਝ ਦਿਨਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਕਸਬਾ ਅਲਾਵਲਪੁਰ ਦੇ ਮੁਹੱਲਾ ਸੁੰਦਰ ਨਗਰ ਦੀ ਸਮੁੱਚੀ ਸਾਧ ਸੰਗਤ ਤੇ ਗੁਰੂਘਰ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਵੱਲੋਂ ਸਤਿਗੁਰੂ ਰਵਿਦਾਸ ਗੁਰੂਘਰ ਤੋਂ ਪ੍ਰਭਾਤ ਫੇਰੀਆਂ ਦੇ ਨਿਰੰਤਰ ਪ੍ਰਵਾਹ ਚਲਾਏ ਜਾ ਰਹੇ ਹਨ। ਬੀਤੇ ਦਿਨ ਵੱਡੇ ਤੜਕੇ ਭਾਰੀ ਗਿਣਤੀ 'ਚ ਸੰਗਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਮਹਿਮਾ ਦਾ ਗੁਣਗਾਨ ਕਰਦਿਆ ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ 'ਚ ਨਤਮਸਤਕ ਹੋਈ। ਪ੍ਰਭਾਤ ਫੇਰੀ ਲੈ ਕੇ ਪਹੁੰਚੀ ਸੰਗਤ ਨੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਪਾਸੋਂ ਆਸ਼ੀਰਵਾਦ ਪ੍ਰਰਾਪਤ ਕੀਤਾ।
ਇਸ ਮੌਕੇ ਸੰਗਤਾਂ ਵੱਲੋਂ ਲਗਾਏ ਗਏ ਦੀਵਾਨ 'ਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਮਹਿਮਾ ਦਾ ਗੁਣਗਾਨ ਕਰਨ ਦੇ ਨਾਲ-ਨਾਲ ਬ੍ਹਮਲੀਨ ਸੰਤ ਸਰਵਣ ਦਾਸ ਮਹਾਰਾਜ ਜੀ ਵੱਲੋਂ ਮਾਨਵਤਾ ਲਈ ਕੀਤੇ ਪਰਉਪਕਾਰਾਂ ਦੀ ਮਹਿਮਾ ਦਾ ਗੁਣਗਾਨ ਕਰਦਿਆ ਹਾਜ਼ਰੀਨ ਸੰਗਤਾਂ ਨੂੰ ਗੁਰੂਜਸ ਸਰਵਣ ਕਰਵਾਇਆ। ਇਸ ਮੌਕੇ 'ਤੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਵੱਲੋਂ ਹਾਜ਼ਰੀਨ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646 ਵੇਂ ਪਾਵਨ ਪ੍ਰਕਾਸ਼ ਪੁਰਬ ਦੀਆਂ ਮੁਬਾਰਕਬਾਦ ਦਿੰਦਿਆ ਕਿਹਾ ਕਿ ਸੰਤ ਮਹਾਪੁਰਸ਼ਾਂ ਦੇ ਆਸ਼ੀਰਵਾਦ ਨਾਲ ਸ਼ੁਰੂ ਕੀਤੇ ਗਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਹਮੇਸ਼ਾਂ ਖੁਸ਼ੀਆਂ ਖੇੜਿਆ ਦੇ ਨਾਲ-ਨਾਲ ਨੇਪਰੇ ਚੜ੍ਹਦੇ ਹਨ। ਇਸ ਮੌਕੇ ਹੋਰਾਂ ਤੋਂ ਇਲਾਵਾ ਸੇਵਾਦਾਰ ਹਰਦੇਵ ਦਾਸ, ਸੇਵਾਦਾਰ ਵਰਿੰਦਰ ਦਾਸ ਬੱਬੂ, ਦੇਵਿੰਦਰ ਦਾਸ, ਸ਼ਾਮ ਲਾਲ, ਸੇਵਾਮੁਕਤ ਕਾਨੂੰਨਗੋ ਮਹਿੰਦਰ ਕੁਮਾਰ ਅਲਾਵਲਪੁਰ, ਕੌਸਲਰ ਬਿ੍ਰਜ ਭੂਸ਼ਨ, ਪ੍ਰਧਾਨ ਜੋਗਿੰਦਰ ਸਿੰਘ, ਸਕੱਤਰ ਸਤਪਾਲ, ਕਮਲਜੀਤ, ਸੁਰਜੀਤ ਲਾਲ, ਕੇਸਰ ਕੌਰ, ਬੀਬੀ ਜਗੀਰ ਕੌਰ ਅਲਾਵਲਪੁਰ, ਬੀਬੀ ਨਰਿੰਦਰ ਕੌਰ, ਬੀਬੀ ਭਜਨੋਂ, ਬੀਬੀ ਇੰਦਰਾ ਆਦਿ ਵਿਸ਼ੇਸ ਹਨ।